Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

April 25, 2026 09:54 PM
Rozana Sehaj times
ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ  ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਰਗੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾਏਗਾ। ਆਪਣੀ ਸਰਕਾਰ ਨੂੰ ਇਹ ਕਾਨੂੰਨ ਲਿਆਉਣ ਦਾ ਮੌਕਾ ਦੇਣ ਲਈ ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਮੁੱਚੇ ਧਾਰਮਿਕ ਅਸਥਾਨਾਂ ਦੇ ਮਾਣ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।
 
 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ