Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

April 25, 2026 10:00 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸਦੀ ਆਲਟੋ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੀਨੀਅਰ ਕਾਂਸਟੇਬਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ