Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

April 26, 2026 05:33 PM
Rozana Sehaj times
ਸੁਨਾਮ :
 ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਵਿਸਥਾਰ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹ ਸੜਕੀ ਪ੍ਰਾਜੈਕਟ ਪੂਰੇ ਹੋਣ ਨਾਲ 6 ਪਿੰਡਾਂ ਅਤੇ ਨਾਲ ਲੱਗਦੇ ਇਲਾਕੇ ਵਿਖੇ ਆਵਾਜਾਈ ਸਹੂਲਤ ਵਿੱਚ ਵੱਡਾ ਸੁਧਾਰ ਆਵੇਗਾ। ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਦਿਹਾਤੀ ਵਿਕਾਸ ਫੰਡ ਰੋਕੇ ਗਏ ਹਨ, ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਸਰੋਤਾਂ ਨਾਲ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਵੱਡਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੜਕਾਂ ਦੇ ਨਿਰਮਾਣ ਨਾਲ ਨਾਲ ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦੀ ਸੰਭਾਲ ਅਤੇ ਮੁਰੰਮਤ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ, ਜਿਸ ਨਾਲ ਸੜਕਾਂ ਦੀ ਗੁਣਵੱਤਾ ਲੰਬੇ ਸਮੇਂ ਤੱਕ ਬਰਕਰਾਰ ਰਹੇਗੀ।
ਸੁਨਾਮ ਹਲਕੇ ਦੇ ਪਿੰਡਾਂ ‘ਚ ਵਿਕਾਸ ਨੂੰ ਗਤੀ ਦਿੰਦਿਆਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੋਂ ਵਿਖੇ 1.13 ਕਰੋੜ ਰੁਪਏ ਦੀ ਲਾਗਤ ਨਾਲ ਸ਼ੇਰੋਂ-ਕੋਟਰਾ ਅਮਰੂ ਰੋਡ ਤੋਂ ਸਮਾਧ ਬਾਬਾ ਜਮਨਾ ਦਾਸ ਤੱਕ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਪਿੰਡ ਲੋਹਾਖੇੜਾ ਵਿਖੇ 59.03 ਲੱਖ ਰੁਪਏ ਦੀ ਲਾਗਤ ਨਾਲ ਲੋਹਾਖੇੜਾ ਤੋਂ ਸ਼ੇਖੂਪੁਰਾ ਦੇ ਘਰਾਂ ਤੱਕ ਸੜਕ, 2.17 ਕਰੋੜ ਰੁਪਏ ਨਾਲ ਲੋਹਾਖੇੜਾ ਤੋਂ ਕੁਬੇ ਲੌਂਗੋਵਾਲ ਰੋਡ ਨੂੰ 18 ਫੁੱਟ ਚੌੜਾ ਕਰਨ, 2.60 ਕਰੋੜ ਰੁਪਏ ਨਾਲ ਲੋਹਾਖੇੜਾ ਤੋਂ ਭੂਰੇ ਤੱਕ ਸੜਕ ਵਿਸਥਾਰ ਅਤੇ 79.47 ਲੱਖ ਰੁਪਏ ਨਾਲ ਲੋਹਾਖੇੜਾ ਤੋਂ ਐਨ.ਐਚ-7 ਤੱਕ ਨਵੀਂ ਸੜਕ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।ਇਸ ਤੋਂ ਇਲਾਵਾ ਪਿੰਡ ਤਕੀਪੁਰ ਵਿਖੇ 1.18 ਕਰੋੜ ਰੁਪਏ ਨਾਲ ਫਿਰਨੀ ਤੋਂ ਹਰੀਗੜ੍ਹ ਝਾੜੋਂ ਰੋਡ ਤੱਕ ਸੜਕ, ਪਿੰਡ ਰੱਤੋਕੇ ਵਿਖੇ 2.62 ਕਰੋੜ ਰੁਪਏ ਨਾਲ ਲੋਹਾਖੇੜਾ ਤੱਕ 18 ਫੁੱਟ ਸੜਕ ਅਤੇ 1.37 ਕਰੋੜ ਰੁਪਏ ਨਾਲ ਰੱਤੋਕੇ ਮੰਡੀ ਤੋਂ ਸੂਏ ਤੱਕ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਪਿੰਡ ਝਾੜੋਂ ਵਿਖੇ 45.41 ਲੱਖ ਰੁਪਏ ਨਾਲ ਝਾੜੋਂ-ਤੋਗਾਵਾਲਾ ਰੋਡ ਤੋਂ ਗੁਰਦੁਆਰਾ ਬਾਬਾ ਗੁਲਾਬ ਸਿੰਘ ਤੱਕ ਸੜਕ, 1.37 ਕਰੋੜ ਰੁਪਏ ਨਾਲ ਫਿਰਨੀ ਝਾੜੋਂ ਤੋਂ ਕੋਠੇ ਬਿੰਦਰ ਸਿੰਘ ਤੱਕ ਅਤੇ 1.37 ਕਰੋੜ ਰੁਪਏ ਨਾਲ ਡੇਰਾ ਬਾਬਾ ਨਾਥਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਵੀ ਕੀਤੀ ਗਈ।

Have something to say? Post your comment

 

More in Malwa

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ