Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

April 26, 2026 05:36 PM
Rozana Sehaj times

ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ ਪ੍ਰਤੀ ਲੀਟਰ ਦੀ ਸਥਿਤੀ ਸ਼ਾਮਲ ਰਹੀ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਨਿਕ ਅਧਿਕਾਰੀਆਂ ਅਤੇ ਹੋਰ ਸਟਾਫ ਨੂੰ ਹੋਰ ਸੁਧਾਰ ਲਿਆਉਣ ਲਈ ਵੀ ਆਦੇਸ਼ ਦਿੱਤੇ।

ਚੇਅਰਮੈਨ ਨੇ ਸਵਾਰੀਆਂ, ਕੰਡਕਟਰਾਂ ਤੇ ਡਰਾਈਵਰਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਚੈਕਿੰਗ ਦੌਰਾਨ ਸੰਗਰੂਰ ਬੱਸ ਅੱਡੇ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਵਾਸ਼ਰੂਮਾਂ ਦੀ ਸਥਿਤੀ ਅਤੇ ਬੱਸਾਂ ਦੀ ਹਾਲਤ ਦਾ ਜਾਇਜ਼ਾ ਲਿਆ।

ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਪੀ.ਆਰ.ਟੀ.ਸੀ. ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਸਟਾਫ ਦੇ ਸਬੰਧਤ ਕਰਮਚਾਰੀਆਂ ਨੂੰ  ਬੱਸਾਂ ਦੀ ਮੁਰੰਮਤ, ਸਮੇਂ ਦੀ ਪਾਬੰਦੀ ਅਤੇ ਸਫਾਈ ਪ੍ਰਬੰਧਾਂ ’ਤੇ ਖਾਸ ਧਿਆਨ ਦੇਣ ਤੇ ਜ਼ੋਰ ਨਾਲ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜਨਤਾ ਵੱਲੋ ਪ੍ਰਾਪਤ ਲਿਖਤੀ ਜਾਂ ਜੁਬਾਨੀ ਸ਼ਿਕਾਇਤਾਂ ਦਾ ਵੀ ਤੁਰੰਤ ਤੋਰ ਤੇ ਹੱਲ ਕੀਤਾ ਜਾਵੇ। ਚੇਅਰਮੈਨ ਨੇ ਇਸੇ ਦੌਰਾਨ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।
ਉਨ੍ਹਾਂ ਨੇ ਯਕੀਨ ਦਵਾਇਆ ਕਿ ਪੀ.ਆਰ.ਟੀ.ਸੀ. ਦੀ ਕਾਰਗੁਜ਼ਾਰੀ ਵਿੱਚ ਨਿਰੰਤਰ ਸੁਧਾਰ ਲਈ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
ਇਸ ਦੌਰਾਨ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਗਰੇਵਾਲ ਅਤੇ ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੱਧੂ ਅਤੇ ਹੋਰ ਸਟਾਫ ਮੈਂਬਰਜ਼ ਵੀ ਮੌਜੂਦ ਰਹੇ।

 
 

Have something to say? Post your comment

 

More in Malwa

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ