Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੈਡਮ ਸੋਨੀਆ ਮਾਨ ਦੀ ਅਗਵਾਈ 'ਚ ਆਪ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਫੂਕਿਆ ਪਤਲਾ

April 26, 2026 08:43 PM
Rozana Sehaj times
ਰਾਜਾਸਾਸੀ : ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੱਤ ਰਾਜ ਸਭਾ ਮੈਂਬਰ ਰਾਗਵ ਚੱਡਾ,ਸੰਦੀਪ ਪਾਠਕ,ਹਰਭਜਨ ਸਿੰਘ ਭੱਜੀ, ਵਿਕਰਮਜੀਤ ਸਿੰਘ ਸਾਹਨੀ,ਸਵਾਤੀ ਮੱਲੀਵਾਲ, ਰਜਿੰਦਰ ਗੁਪਤਾ, ਅਸ਼ੋਕ ਮਿੱਤਲ ਦਾ ਪੁਤਲਾ ਸਾੜ ਕੇ ਨਾਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਜੋ ਲੋਕ ਆਪਣੀ ਪਾਰਟੀ ਅਤੇ ਪੰਜਾਬ ਦੇ ਨਹੀਂ ਹੋਏ ਉਹ ਕਦੇ ਵੀ ਲੋਕ ਪੱਖੀ ਨੀਤੀਆਂ ਬਣਾਉਣ ਅਤੇ ਲੋਕ ਹਿਤਾਂ ਦੀ ਰਾਖੀ ਨਹੀਂ ਕਰ ਸਕਦੇ।ਮੈਡਮ ਸੋਨੀਆ ਮਾਨ ਨੇ ਕਿਹਾ ਕਿ ਜੋ ਲੋਕ ਆਪਣੇ ਨਿੱਜੀ ਖੇਤਾਂ ਨੂੰ ਦੇਖਦੇ ਆਂ ਅਤੇ ਹੋਰ ਲਾਭ ਲੈਣ ਲਈ ਪੰਜਾਬ ਦੇ ਲੋਕਾਂ ਨਾਲ ਦਗਾ ਕਰਦਿਆਂ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨਾਂ ਕਿਹਾ ਸੂਬੇ ਦੇ ਲੋਕ ਇਸ ਤਰ੍ਹਾਂ ਦੇ ਲੋਕਾਂ ਨੂੰ ਕਦੇ ਵੀ ਨੂੰ ਨਹੀਂ ਲਾਉਣਗੇ।ਮੈਡਮ ਸੋਨੀਆ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਗਵ ਚੱਡਾ ਸਮੇਤ ਇਹਨਾਂ ਸਾਸਦ ਮੈਂਬਰਾਂ ਨੂੰ ਜਮੀਨ ਤੋਂ ਚੁੱਕ ਕੇ ਅਸਮਾਨ ਤੱਕ ਅਤੇ ਦੇਸ਼ ਦੀ ਸਭ ਤੋਂ ਵੱਡੀ ਪਾਰਲੀਮੈਂਟ ਵਿੱਚ ਪਹੁੰਚਾਇਆ ਸੀ ਪਰ ਇਨਾ ਸਾਂਸਦ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ।ਇਸ ਮੌਕੇ ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ,ਰੇਸ਼ਮ ਸਿੰਘ ਵੜੈਚ,ਹਲਕਾ ਸੰਗਠਨ ਇੰਚਾਰਜ ਰਾਜਵੀਰ ਸਿੰਘ ਤੋਲਾ ਨੰਗਲ, ਚੇਅਰਮੈਨ ਲਖਵਿੰਦਰ ਸਿੰਘ ਭਿੰਡੀ,ਸੁਖਚੈਨ ਸਿੰਘ ਵੜੈਚ ਸਰਪੰਚ ਅਦਲੀ ਵਾਲਾ, ਕੌਂਸਲਰ ਦਿਆਲ ਸਿੰਘ,ਕੌਂਸਲਰ ਸਰਬਜੀਤ ਕੌਰ, ਮੈਡਮ ਸਿਮੀ ,ਮਾਸਟਰ ਸ਼ਿੰਦਾ ਸਿੰਘ, ਸਨੀ ਕੌਂਸਲਰ, ਸੁਰਿੰਦਰ ਪਾਲ ਸਿੰਘ ਹੈਪੀ ਕੌਂਸਲਰ ,ਜੋਬਨ ਝੰਜੋਟੀ, ਸੁਖਦੀਪ ਸਿੰਘ ਛੀਨਾ ,ਸ੍ਰੀ ਰਾਮ ,ਲਾਲੀ ਸਾਰੰਗੜਾ, ਰਾਮ ਸਿੰਘ ਚੌਗਾਵਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕੈਪਸ਼ਨ , ਕਸਬਾ ਰਾਜਾਸਾਂਸੀ ਵਿਖੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਸਾਂਸਦ ਮੈਂਬਰਾਂ ਦਾ ਪੁਤਲਾ ਫੂਕਦੇ ਹੋਏ ਮੈਡਮ ਸੋਨੀਆ ਮਾਨ ਅਤੇ ਨਾਲ ਹੋਰ ਆਪ ਆਗੂ

Have something to say? Post your comment

 

More in Majha

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ