ਬਲਾਚੌਰ : ਹਲਕਾ ਬਲਾਚੌਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਇਕੱਠੇ ਹੋਏ ਸੈਂਕੜੇ ਵਰਕਰਾਂ ਨੇ ਇਨ੍ਹਾਂ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਜਿਹੜੇ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਪਿੱਠ ਦਿਖਾ ਕੇ ਨਿੱਜੀ ਸਵਾਰਥਾਂ ਲਈ ਬੀ.ਜੇ.ਪੀ. ਵਿੱਚ ਗਏ ਹਨ, ਉਨ੍ਹਾਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਹ ਲੋਕ ਪਾਰਟੀ ਦੇ ਨਹੀਂ, ਸਗੋਂ ਸਿਰਫ਼ ਕੁਰਸੀ ਦੇ ਸਕੇ ਹਨ। ਯੂਥ ਆਗੂ ਕਰਨਵੀਰ ਕਟਾਰੀਆ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਿਵਾਰ ਵਾਂਗ ਹੈ ਅਤੇ ਜਿਨ੍ਹਾਂ ਨੇ ਇਸ ਪਰਿਵਾਰ ਨਾਲ ਧੋਖਾ ਕੀਤਾ ਹੈ, ਉਨ੍ਹਾਂ ਦਾ ਇਲਾਕੇ ਵਿੱਚ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਵਿੱਚ ਜਾਣ ਵਾਲੇ ਇਨ੍ਹਾਂ ਮੈਂਬਰਾਂ ਨੇ ਵੋਟਰਾਂ ਦੇ ਫਤਵੇ ਦੀ ਬੇਅਦਬੀ ਕੀਤੀ ਹੈ।ਇਸ ਮੌਕੇ ਬਲਾਚੌਰ ਦੇ ਮੇਨ ਚੌਂਕ ਵਿੱਚ ‘ਆਪ’ ਵਰਕਰਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਵਰਕਰਾਂ ਨੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ। ਬੁਲਾਰਿਆਂ ਨੇ ਕਿਹਾ ਕਿ ਅਜਿਹੇ ਮੌਕਾਪ੍ਰਸਤ ਆਗੂਆਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ, ਸਗੋਂ ਪਾਰਟੀ ਹੋਰ ਨਿਖਰ ਕੇ ਸਾਹਮਣੇ ਆਵੇਗੀ।ਇਸ ਮੌਕੇ ਆਮ ਆਦਮੀ ਜਿਲਾ ਪ੍ਰਧਾਨ ਸਤਨਾਮ ਜਲਾਲਪੁਰ,ਚੇਅਰਮੈਨ ਸੇਠੀ ਉਧਨੋਵਾਲ, ਕਰਨਵੀਰ ਕਟਾਰੀਆ ਹਲਕਾ ਯੂਥ ਪ੍ਰਧਾਨ, ਸੁਨੀਲ ਕੌਸ਼ਲ ਲਾਡੀ ਰਾਣਾ ਪ੍ਰਧਾਨ ਨਗਰ ਕੌਂਸਲ ਬਲਾਚੌਰ, ਕੁਲਦੀਪ ਸਿੰਘ ਹਲਕਾ ਪ੍ਰਧਾਨ ਐਸ ਸੀ ਵਿੰਗ, ਅਨਿਲ , ਜਸਵਿੰਦਰ ਸਿਆਨ, ਹਰਵਿੰਦਰ ਸਿਆਣ ਵਾਈਸ ਪ੍ਰਧਾਨ, ਰਾਮਪਾਲ ਮਹੇਸ਼ੀ, ਅਜੇ ਰਾਣਾ ਕੌਂਸਲਰ , ਰਾਧੇ ਸ਼ਾਮ ਕੌਂਸਲਰ ,ਬਲਦੇਵ ਰਾਜ ਮੈਬਰ ਗੁੱਜਰ ਵੈਲਫੇਅਰ ਬੋਰਡ ,ਵਿਸ਼ੂ ਰਾਣਾ, ਪ੍ਰੇਮ ,ਸ਼ਾਮ ਲਾਲ ਸ਼ਾਮਾ,ਗੁਰਦੀਪ ਸਿੰਘ, ਹਰਮਨ ਸਿੰਘ , ਹਨੀ ਜੋਗੇਵਾਲ, ਰਿੰਕੂ ਹੈਡੋ ਬੇਟ , ਬਬਲੂ ਆਦਿ ਦੇ ਕਈ ਹੋਰ ਸੀਨੀਅਰ ਆਗੂ, ਬਲਾਕ ਇੰਚਾਰਜ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ।