Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰੇ ਸਰਕਾਰ 

April 27, 2026 03:11 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪੰਜਾਬ ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰਕੇ ਉਮੀਦਵਾਰਾਂ ਨੂੰ ਨੌਕਰੀ ਤੇ ਜੁਆਇੰਨ ਕਰਵਾਉਣ ਦੀ ਮੰਗ ਨੂੰ ਲੈਕੇ ਯੂਨੀਅਨ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਦਿੱਤੇ ਮੰਗ ਪੱਤਰ ਵਿੱਚ ਜਥੇਬੰਦੀ ਦੇ ਆਗੂਆਂ ਜਗਸੀਰ ਸਿੰਘ ਬਠਿੰਡਾ, ਦਲਜੀਤ ਸਿੰਘ ਤਲਵੰਡੀ ਸਾਬੋ, ਅਮਨਦੀਪ ਸਿੰਘ ਫਾਜ਼ਿਲਕਾ, ਰੌਬਿਨ ਚੀਮਾਂ, ਵਰਿੰਦਰ ਸਿੰਘ ਲੰਬੀ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਰਾਮਪੁਰਾ ਨੇ ਆਖਿਆ ਕਿ ਪੰਜਾਬ ਪੁਲਿਸ ਵੱਲੋਂ ਸਾਲ 2016 ਦੌਰਾਨ 7416 ਪੋਸਟਾਂ ਦੀ ਭਰਤੀ ਕੀਤੀ ਗਈ ਸੀ ਜਿਸ ਵਿੱਚੋ 5581 ਉਮੀਦਵਾਰਾ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਉਡੀਕ ਸੂਚੀ ਵਿੱਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਅਗਸਤ 2017 ਵਿੱਚ 50 ਫੀਸਦੀ ਉਮੀਦਵਾਰਾਂ ਦਾ ਮੈਡੀਕਲ ਤੇ ਡਾਕੂਮੈਂਟ ਵੈਰੀਫਿਕੇਸ਼ਨ ਕਰਕੇ ਵੀ ਨਿਯੁਕਤੀ ਪੱਤਰ ਨਹੀ ਦਿੱਤੇ ਗਏ। ਆਮ ਆਦਮੀ ਪਾਰਟੀ ਦੀ ਸਰਕਾਰ ਅਉਣ ਤੇ ਉਡੀਕ ਸੂਚੀ ਵਿੱਚੋਂ 300 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਬਾਕੀ ਉਡੀਕ ਸੂਚੀ ਦੇ ਉਮੀਦਵਾਰਾਂ ਦੇ ਬਰਾਬਰ ਮੈਰਿਟ ਦੇ ਉਮੀਦਵਾਰਾਂ ਨੂੰ ਹੁਣ ਤੱਕ ਵੇਟਿੰਗ ਲਿਸਟ ਵਿੱਚ ਰਖਿਆ ਗਿਆ ਨਿਯੁਕਤੀ ਪੱਤਰ ਨਹੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ 2022 ਵਿੱਚ ਤਿੰਨ ਵਾਰ ਮੀਟਿੰਗ ਦੇ ਦੌਰਾਨ ਵਿਸ਼ਵਾਸ ਦਿੱਤਾ ਗਿਆ ਕਿ ਬਾਕੀ ਬਚੇ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ 2025 ਨੂੰ ਵੇਟਿੰਗ ਲਿਸਟ ਵਿਚੋਂ 200 ਤੋਂ ਵੱਧ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ ਬਾਕੀ ਸਾਰੇ ਉਡੀਕ ਸੂਚੀ ਜਾਰੀ ਹੋਣ ਦੀ ਉਮੀਦ ਲਾਕੇ ਬੈਠੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਆਖਿਆ ਕਿ ਪੁਲਿਸ ਭਰਤੀ ਦੀ ਉਡੀਕ ਸੂਚੀ ਬਿਨਾਂ ਦੇਰੀ ਜਾਰੀ ਕੀਤੀ ਜਾਵੇ।

Have something to say? Post your comment

 

More in Malwa

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ 

ਹਾਈਵੇਅ ਜਾਮ ਤੇ ਪਥਰਾਅ ਕਰਨ ਵਾਲਿਆਂ 'ਤੇ 'ਇਰਾਦਾ-ਏ-ਕਤਲ' ਦਾ ਕੇਸ ਦਰਜ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ

ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਸਫ਼ਲਤਾਪੂਰਵਕ ਆਯੋਜਿਤ

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ ਵੱਡੀ ਗਿਣਤੀ ’ਚ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਏ

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ