Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ 

April 27, 2026 05:08 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਛਾਜਲੀ ਵਿਖੇ ਗਰਿੱਡ ਸਾਹਮਣੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਆਉਣ ਕਾਰਨ ਮੱਛਰਾਂ ਵੱਲੋਂ ਕੱਟਣ ਨਾਲ ਬਿਮਾਰੀਆਂ ਚ, ਲਗਾਤਾਰ ਵਾਧਾ ਹੋ ਰਿਹਾ ਹੈ।  ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਸੰਤ ਰਾਮ ਛਾਜਲੀ, ਭੋਲਾ ਸਿੰਘ, ਦਰਸ਼ਨ ਸਿੰਘ, ਨਛੱਤਰ ਸਿੰਘ ਪੂਨੀਆਂ, ਨੇਕ ਸਿੰਘ, ਗੋਕਲ ਪੰਡਿਤ, ਗੁਰਸੇਵਕ ਸਿੰਘ, ਜੰਗ ਸਿੰਘ, ਜੈਲਾ ਪੰਡਿਤ, ਮਿੱਠੂ ਸਿੰਘ ਅਤੇ ਮੱਘਰ ਸਿੰਘ ਨੇ ਆਖਿਆ ਕਿ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਬਿਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ। ਪਿੰਡਾਂ ਵਿੱਚ ਬਿਜਲੀ ਨਾ ਆਉਣ ਕਾਰਨ ਮੱਛਰਾਂ ਦੀ ਮਾਰ ਝੱਲ ਰਹੇ ਲੋਕ ਮਲੇਰੀਆ ਬੁਖਾਰ ਦੀ ਮਾਰ ਹੇਠ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਵਾਧੂ ਬਿਜਲੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਲੇਕਿਨ ਸੂਬੇ ਦੀ ਜਨਤਾ ਬਿਜਲੀ ਕੱਟਾਂ ਕਾਰਨ ਪ੍ਰੇਸ਼ਾਨੀ ਦੇ ਆਲਮ ਵਿੱਚ ਜੀਵਨ ਬਤੀਤ ਕਰ ਰਹੀ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਸਰਕਾਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਵੇ। ਕਿਸਾਨ ਆਗੂ ਸੰਤ ਰਾਮ ਛਾਜਲੀ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਬਿਜਲੀ ਸਪਲਾਈ ਨਿਰੰਤਰ ਜਾਰੀ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਵਿੱਖ ਵਿੱਚ ਬਿਜਲੀ ਕੱਟਾਂ ਤੋਂ ਨਜਾਤ ਦਿਵਾਈ ਜਾਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ