ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ
April 27, 2026 05:58 PM

Rozana Sehaj times
ਕੋਟਕਪੂਰਾ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਗੁਰਕਮਲ ਸਿੰਘ, ਸਿਮਰਨਜੋਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ ਹੋਏ ਐਮ.ਯੂ.ਐਨ ਐਂਡ ਯੂਥ ਪਾਰਲੀਮੈਂਟ ਵਿੱਚ ਹਿੱਸਾ ਲਿਆ, ਜਿਸ ਵਿੱਚੋਂ ਦਲਜੀਤ ਸਿੰਘ ਨੂੰ ਬੈਸਟ ਡੈਲੀਗੇਟ ਅਤੇ ਪਾਰਲੀਆਮੈਂਟਰੀਅਨ ਮੈਂਬਰ ਘੋਸ਼ਿਤ ਕੀਤਾ ਗਿਆ ਅਤੇ ਸਨਮਾਨ ਚਿੰਨ ਸਮੇਤ ਨਕਦ ਇਨਾਮ ਰਾਸ਼ੀ ਦਾ ਅਵਾਰਡ ਦਿੱਤਾ ਗਿਆ। ਵਿਦਿਆਰਥੀਆਂ ਦੇ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥਣੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ’ਤੇ ਪਹੁੰਚਣ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਜੀ ਦੀ ਯੋਗ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ। ਉਹਨਾਂ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਲੇ ਮਿਸ ਪਵਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਨੂੰ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ) ਵੀ ਮੌਜੂਦ ਰਹੇ।
Have something to say? Post your comment