Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

April 27, 2026 06:10 PM
Rozana Sehaj times
ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਸਪੀਕਰ ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਇਲਾਕੇ ਦਾ ਸਰਵੇ ਕੀਤਾ ਅਤੇ ਸਮੱਸਿਆ ਦੇ ਹੱਲ ਲਈ ਤੁਰੰਤ ਅਤੇ ਲੰਬੇ ਸਮੇਂ ਦੀ ਯੋਜਨਾ ਉੱਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਇਲਾਕੇ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਇੱਕ ਵਿਸਥਾਰਪੂਰਵਕ ਪ੍ਰੋਜੈਕਟ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਭੇਜਿਆ ਜਾਵੇਗਾ, ਤਾਂ ਜੋ ਕੋਟਕਪੂਰਾ ਵਾਸੀਆਂ ਨੂੰ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਸਦਾ ਲਈ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਹਰ ਸਮੱਸਿਆ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈ ਕੇ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਸੁਪਿੰਦਰ ਸਿੰਘ, ਐਕਸੀਅਨ ਨਵੀਨ ਕੁਮਾਰ, ਮਨਦੀਪ ਮੋਗਾ ਸੈਕਟਰੀ ਰੈਡ ਕ੍ਰਾਸ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ।
 
 

Have something to say? Post your comment

 

More in Malwa

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ 

ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰੇ ਸਰਕਾਰ