Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

April 27, 2026 06:18 PM
Rozana Sehaj times

ਕੋਟਕਪੂਰਾ : ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਪਹਿਲੇ ਪੜਾਅ ਸਬੰਧੀ ਮਾਸਟਰ ਟਰੇਨਰਾਂ ਦੇ ਦੂਜੇ ਬੈਂਚ ਦੀ ਟਰੇਨਿੰਗ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕਡੰਰੀ ਸਕੂਲ ਫਰੀਦਕੋਟ ਵਿਖੇ ਤਿੰਨ ਦਿਨਾਂ ਟਰੇਨਿੰਗ ਕਰਵਾਈ ਗਈ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਟਰੇਨਿੰਗ ਕੋਟਕਪੂਰਾ ਅਤੇ ਜੈਤੋ ਵਿਖੇ ਵੀ ਅਯੋਜਿਤ ਕੀਤੀ ਗਈ ਹੈ। ਇਸ ਟਰੇਨਿੰਗ ਦਾ ਮਕਸਦ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਪ੍ਰਕਿਰਿਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਅਪ੍ਰੈਲ ਤੋਂ 14 ਮਈ 2026 ਤੱਕ ਨਾਗਰਿਕਾਂ ਲਈ ਸੈਲਫ ਇਨਿਊਮਰੇਸ਼ਨ ਦੀ ਸਹੂਲਤ ਉਪਲਬਧ ਰਹੇਗੀ, ਜਿਸ ਤਹਿਤ ਲੋਕ ਸਰਕਾਰੀ ਪੋਰਟਲ ’ਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਉਨ੍ਹਾਂ ਟਰੇਨਿੰਗ ਪ੍ਰਾਪਤ ਗਿਣਤੀਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਸਿਖਲਾਈ ਦੇਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਬਿਨਾਂ ਕਿਸੇ ਗਲਤੀ ਦੇ ਮੁਕੰਮਲ ਕਰਨ ਲਈ ਤਿਆਰ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਨੀਤੀ ਨਿਰਮਾਣ ਅਤੇ ਵਿਕਾਸ ਯੋਜਨਾਵਾਂ ਦਾ ਅਹਿਮ ਆਧਾਰ ਹੈ, ਇਸ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏ ਤਾਂ ਜੋ ਜ਼ਿਲ੍ਹੇ ਵਿੱਚ ਜਨਗਣਨਾ ਦਾ ਕੰਮ ਸਫਲਤਾਪੂਰਵਕ ਸੰਪੰਨ ਕੀਤਾ ਜਾ ਸਕੇ। ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ ਫਰੀਦਕੋਟ ਵੀ ਹਾਜ਼ਰ ਸਨ।

 
 

Have something to say? Post your comment

 

More in Malwa

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ