Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

April 27, 2026 06:22 PM
Rozana Sehaj times
ਦੇਵੀਗੜ੍ਹ 27 ਅਪ੍ਰੈਲ (ਸਾਨੀਆ ਸਿੰਘ) : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ (ਜੁਲਾਹ ਖੇੜੀ) ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਆਸਰਾ ਇੰਟਰਨੈਸ਼ਨਲ ਸਕੂਲ, ਚੰਨੋ (ਭਵਾਨੀਗੜ੍ਹ ) ਵਿਖੇ , 'ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ' ਵੱਲੋਂ ਕਰਵਾਈ ਗਈ ਸਟੇਟ ਚੈਂਪੀਅਨਸ਼ਿਪ-2026 ਵਿੱਚ ਸੈਕਿੰਡ ਰਨਰਅੱਪ  ਟਰਾਫੀ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਦੇ ਖਿਡਾਰੀਆਂ ਨੇ ਇਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 29 ਮੈਡਲ ਹਾਸਲ ਕੀਤੇ, ਜਿਨ੍ਹਾਂ ਵਿੱਚੋਂ 18 ਸੋਨ ਤਗਮੇਂ , 10 ਚਾਂਦੀ ਦੇ ਤਗਮੇਂ ਅਤੇ ਇੱਕ ਕਾਂਸੇ ਦਾ ਤਗਮਾਂ ਜਿੱਤਿਆ ਹੈ |ਇਸ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਸ. ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਕੋਚਾਂ ਦੀ ਸਹੀ ਸੇਧ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੋਹਰੀ ਬਣਾਉਣਾ ਹੈ | ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਇਨਸਾਨ ਵਿੱਚ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਪੈਦਾ ਕਰਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
 
ਸਕੂਲ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸਟੇਟ ਪੱਧਰ 'ਤੇ ਓਵਰਆਲ ਟਰਾਫੀ ਜਿੱਤਣਾ ਪੂਰੇ ਸਕੂਲ ਸਟਾਫ਼ ਅਤੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਸਫਲਤਾ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ