Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

April 27, 2026 06:40 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 464947 ਮੀਟਰਿਕ ਟਨ ਕਣਕ ਦੀ ਖ਼ਰੀਦੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 495426 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 464947 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 159463 ਮੀਟਰਿਕ ਟਨ, ਮਾਰਕਫੈੱਡ ਨੇ 110698 ਮੀਟਰਿਕ ਟਨ, ਪਨਸਪ ਨੇ 101772 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 70162 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 17138 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 5714 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1034.72 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੋਂ ਬਾਅਦ ਕਣਕ ਦੀ ਲਿਫ਼ਟਿੰਗ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ