Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ

April 27, 2026 06:49 PM
Rozana Sehaj times

ਪਟਿਆਲਾ, ਬਰਨਾਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ, ਉੱਥੇ ਹੀ ਪ੍ਰਬੰਧਕੀ ਬਲਾਕ ਦੀ ਪੁਰਾਣੀ ਇਮਾਰਤ ਦੀ ਹਾਲਤ ਦੇਖਦਿਆਂ ਇਸ ਦੇ ਤੁਰੰਤ ਨਵੀਨੀਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਚੈਕਿੰਗ ਦੌਰਾਨ ਚੇਅਰਮੈਨ ਜੁਨੇਜਾ ਨੇ ਨਵੀਂਆਂ ਬੱਸਾਂ ਦੇ ਆਉਣ ਨਾਲ ਸ਼ੁਰੂ ਹੋਏ ਨਵੇਂ ਰੂਟਾਂ, ਰੋਜ਼ਾਨਾ ਦੀ ਮਾਲੀ ਆਮਦਨ, ਬੱਸਾਂ ਦੀ ਤੇਲ ਔਸਤ ਅਤੇ ਵਰਕਸ਼ਾਪ ਵਿੱਚ ਮੁਰੰਮਤ ਲਈ ਖੜ੍ਹੀਆਂ ਬੱਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਰਕਸ਼ਾਪ ਦੇ ਪ੍ਰਬੰਧਕੀ ਬਲਾਕ ਵਿੱਚ ਸਾਫ਼-ਸਫ਼ਾਈ ਅਤੇ ਵਾਸ਼ਰੂਮਾਂ ਦੀ ਮਾੜੀ ਹਾਲਤ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਵਾਸ਼ਰੂਮਾਂ ਦੀ ਰਿਪੇਅਰ ਕਰਵਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ, "ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਮੁੱਖ ਪ੍ਰਾਥਮਿਕਤਾ ਹੈ।" ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਪ੍ਰਾਪਤ ਲਿਖਤੀ ਜਾਂ ਜ਼ੁਬਾਨੀ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ। ਬੱਸਾਂ ਦੀ ਮੁਰੰਮਤ ਅਤੇ ਸਫ਼ਾਈ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੈਕਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੀ.ਆਰ.ਟੀ.ਸੀ. ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਬਰਨਾਲਾ ਰਮਨ ਸ਼ਰਮਾ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

More in Malwa

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ