Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਬਾਰਿਕਪੁਰ ਅਤੇ ਸਨੌਲੀ ਤੋਂ ਦੋ ਬੱਸਾਂ ਅਮ੍ਰਿਤਸਰ ਲਈ ਰਵਾਨਾ

April 27, 2026 06:57 PM
Rozana Sehaj times

ਡੇਰਾਬੱਸੀ : ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ *27ਵੀਂ ਅਤੇ 28ਵੀਂ* ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਮੁਬਾਰਿਕਪੁਰ ਅਤੇ ਸਨੌਲੀ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ ਸਮੇਤ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਗਈਆਂ ਹਨ। ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸੰਗਤਾਂ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਜਾਣਗੇ। ਇਹ ਯਾਤਰਾ ਅਤੇ ਰਹਿਣ ਸਹਿਣ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਬੰਧਾਂ ਤਹਿਤ ਕਰਵਾਈ ਜਾਵੇਗੀ ਅਤੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਖਰਚਾ ਨਹੀਂ ਦੇਣਾ ਪਵੇਗਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਹੇਠ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ। ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ. ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ। ਵਿਧਾਇਕ ਨੇ ਸ਼ਰਧਾਲੂਆਂ ਨੂੰ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ