Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ ਆਸ਼ਾ ਵਰਕਰ ਸਿਹਤ ਸੰਭਾਲ ਢਾਂਚੇ ਦੀ ਮਜ਼ਬੂਤ ਕੜੀ : ਸਿਵਲ ਸਰਜਨ

April 27, 2026 07:01 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਆਸ਼ਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫ਼ੈਸੀਲੀਟੇਟਰਾਂ ਦੁਆਰਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਸਦਕਾ ਉਨ੍ਹਾਂ ਦਾ ਸਨਮਾਨ ਕਰਨ ਲਈ ਇਹ ਦਿਨ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰਾਂ ਦੁਆਰਾ ਆਪੋ-ਆਪਣੇ ਖੇਤਰ ਦੀਆਂ ਆਸ਼ਾ ਵਰਕਰਾਂ ਨੂੰ ਮੁੱਖ ਸਿਹਤ ਕੇਂਦਰ ਵਿਚ ਉਚੇਚੇ ਤੌਰ ’ਤੇ ਬੁਲਾਇਆ ਗਿਆ ਅਤੇ ਸਨਮਾਨ ਵਜੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਡਾ. ਜੈਨ ਨੇ ਕਿਹਾ ਕਿ ਆਸ਼ਾ ਮਾਨਤਾ ਪ੍ਰਾਪਤ ਸਮਾਜਕ ਕਾਰਕੁਨ ਹੈ, ਜਿਹੜੀ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਦੀ ਹੈ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਸੰਭਾਲ ਢਾਂਚ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਕਈ ਵਾਰ ਚੁਣੌਤੀਪੂਰਨ ਹਾਲਾਤ ਵਿਚ ਵੀ ਕੰਮ ਕਰਦੀ ਹੈ। ਉਨ੍ਹਾਂ ਦਸਿਆ ਕਿ ਆਸ਼ਾ ਦੇ ਸਮਰਪਣ ਅਤੇ ਅਣਥੱਕ ਯਤਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਹਰ ਸਾਲ 27 ਅਪ੍ਰੈਲ ਨੂੰ ਆਸ਼ਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਿੱਤੀ ਸਾਲ ਵਿਚ ਸਭ ਤੋਂ ਵੱਧ ਇਨਸੈਂਟਿਵ ਲੈਣ ਵਾਲੀਆਂ ਪਹਿਲੀਆਂ ਤਿੰਨ ਆਸ਼ਾ ਵਰਕਰਾਂ ਨੂੰ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਸ਼ਾ ਸਿਹਤ ਸੰਭਾਲ ਢਾਂਚੇ ਦੀ ਮਜ਼ਬੂਤ ਕੜੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਯਕੀਨੀ ਬਣਾਉਣ ’ਚ ਉਸ ਦਾ ਅਹਿਮ ਯੋਗਦਾਨ ਹੈ।

 
 

Have something to say? Post your comment

 

More in Chandigarh

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ....... ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਕੀਤਾ 27ਵੀਂ ਅਤੇ 28ਵੀਂ ਬੱਸ ਨੂੰ ਰਵਾਨਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਬਾਰਿਕਪੁਰ ਅਤੇ ਸਨੌਲੀ ਤੋਂ ਦੋ ਬੱਸਾਂ ਅਮ੍ਰਿਤਸਰ ਲਈ ਰਵਾਨਾ

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ