Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਆਸ਼ਾ ਦਿਵਸ

April 27, 2026 07:42 PM
Rozana Sehaj times

ਮੋਹਾਲੀ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਆਸ਼ਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਸ਼ਾ ਵਰਕਰਾਂ ਦਾ ਸਨਮਾਨ ਕੀਤਾ ਗਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫ਼ੈਸੀਲੀਟੇਟਰਾਂ ਦੁਆਰਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਸਦਕਾ ਉਨ੍ਹਾਂ ਦਾ ਸਨਮਾਨ ਕਰਨ ਲਈ ਇਹ ਦਿਨ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰਾਂ ਦੁਆਰਾ ਆਪੋ-ਆਪਣੇ ਖੇਤਰ ਦੀਆਂ ਆਸ਼ਾ ਵਰਕਰਾਂ ਨੂੰ ਮੁੱਖ ਸਿਹਤ ਕੇਂਦਰ ਵਿਚ ਉਚੇਚੇ ਤੌਰ ’ਤੇ ਬੁਲਾਇਆ ਗਿਆ ਅਤੇ ਸਨਮਾਨ ਵਜੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਡਾ. ਜੈਨ ਨੇ ਕਿਹਾ ਕਿ ਆਸ਼ਾ ਮਾਨਤਾ ਪ੍ਰਾਪਤ ਸਮਾਜਕ ਕਾਰਕੁਨ ਹੈ, ਜਿਹੜੀ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਦੀ ਹੈ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਸੰਭਾਲ ਢਾਂਚ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਕਈ ਵਾਰ ਚੁਨੌਤੀਪੂਰਨ ਹਾਲਾਤ ਵਿਚ ਵੀ ਕੰਮ ਕਰਦੀ ਹੈ। ਉਨ੍ਹਾਂ ਦਸਿਆ ਕਿ ਆਸ਼ਾ ਦੇ ਸਮਰਪਣ ਅਤੇ ਅਣਥੱਕ ਯਤਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਹਰ ਸਾਲ 27 ਅਪ੍ਰੈਲ ਨੂੰ ਆਸ਼ਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਿੱਤੀ ਸਾਲ ਵਿਚ ਸਭ ਤੋਂ ਵੱਧ ਇਨਸੈਂਟਿਵ ਲੈਣ ਵਾਲੀਆਂ ਪਹਿਲੀਆਂ ਤਿੰਨ ਆਸ਼ਾ ਵਰਕਰਾਂ ਨੂੰ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਸ਼ਾ ਸਿਹਤ ਸੰਭਾਲ ਢਾਂਚੇ ਦੀ ਮਜ਼ਬੂਤ ਕੜੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਯਕੀਨੀ ਬਣਾਉਣ ’ਚ ਉਸ ਦਾ ਅਹਿਮ ਯੋਗਦਾਨ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ