Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

April 27, 2026 08:10 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ  ਕਰਵਾਏ 10ਵੇਂ ਐਵਾਰਡ ਸਮਾਰੋਹ ਕਰਵਾਇਆ ਗਿਆ। ਉਨਾਂ ਦਸਿਆ ਇਸ ਐਵਾਰਡ ਸਮਾਗਮ ਵਿੱਚ  ਦਿੱਲੀ ਦੇ ਕੈਬਿਨਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੰਬੋਧਨ ਵਿੱਚ ਸਰਦਾਰ ਸੁਖਦੇਵ ਸਿੰਘ ਰਿਐਤ ਪ੍ਰਧਾਨ ਆਲ ਇੰਡੀਆ ਰਾਮਗੜੀਆ ਵਿਸ਼ਕਰਮਾ ਫੈਡਰੇਸ਼ਨ ਵੱਲੋਂ ਐਵਾਰਡ ਸਮਾਰੋਹ ਕਰਵਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿੱਖ ਬੰਧੂ ਵੈਲਫੇਅਰ ਟਰੱਸਟ ਦੀਆਂ ਸਮਾਜਿਕ ਭਲਾਈ ਲਈ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦਿੱਲੀ ਸਰਕਾਰ ਵੱਲੋਂ ਮਦਦ ਲਈ ਭਰੋਸਾ ਦਵਾਇਆ। ਸਰਦਾਰ ਹਰਮੀਤ ਸਿੰਘ ਕਾਲਕਾ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।  ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਿਐਤ  ਦੀ ਅਗਵਾਈ ਵਿੱਚ ਬੜੀ ਸੁਚੱਜੀ ਯੋਜਨਾ ਨਾਲ ਆਯੋਜਿਤ ਐਵਾਰਡ ਸਮਾਰੋਹ ਕੀਤਾ ਗਿਆ, ਜਿਸ ਨਾਲ ਸੰਗਤ ਵਿੱਚ ਭਾਈਚਾਰੇ, ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਹੈ ।  ਸ੍ਰ. ਕਾਲਕਾ ਨੇ ਕਿਹਾ ਕਿ ਇਸ ਸਾਲ ਦਾ ਐਵਾਰਡ ਸਮਾਗਮ ਵਿਸ਼ੇਸ਼ ਤੌਰ ‘ਤੇ ਮਹਾਨ ਯੋਧੇ ਅਤੇ ਦੂਰਦਰਸ਼ੀ ਆਗੂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ, ਜੋ ਸਿੱਖ ਕੌਮ ਲਈ ਬਹਾਦਰੀ ਅਤੇ ਅਟੱਲ ਆਤਮ-ਵਿਸ਼ਵਾਸ ਦਾ ਪ੍ਰਤੀਕ ਹਨ। ਸ੍ਰ. ਕਾਲਕਾ ਨੇ ਦੱਸਿਆ ਕਿ ਇਹ ਸਮਾਗਮ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਾਏਤ  ਦੀ ਸੋਚਵੀਂ ਰਹਿਨੁਮਾਈ ਹੇਠ ਬੜੀ ਸੁਚੱਜੀ ਯੋਜਨਾ ਨਾਲ ਆਯੋਜਿਤ ਕੀਤਾ ਗਿਆ, ਜਿਸ ਨੇ ਸੰਗਤ ਵਿੱਚ ਭਾਈਚਾਰੇ, ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਨੇ ਐਵਾਰਡ ਸਮਾਰੋਹ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਮਹਤਵਪੂਰਨ ਯੋਗਦਾਨ ਲਈ ਸਾਰੇ ਸਨਮਾਨਿਤ ਵਿਅਕਤੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰ. ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਮਾਜਿਕ ਸੰਸਥਾਵਾਂ ਇਕਜੁੱਟ ਹੋ ਕੇ ਭਲਾਈ ਅਤੇ ਤਰੱਕੀ ਦੇ ਸਾਂਝੇ ਵਿਜ਼ਨ ਨਾਲ ਕੰਮ ਕਰਦੀਆਂ ਹਨ, ਤਾਂ ਪੰਥ ਅਤੇ ਸਮਾਜ ਲਈ ਪ੍ਰਾਪਤੀਆਂ ਦੀ ਕੋਈ ਹੱਦ ਨਹੀਂ ਰਹਿੰਦੀ। ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੇਰਣਾਦਾਇਕ ਸਮਾਗਮਾਂ  ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸੇਵਾ ਦੇ ਰਾਹ ‘ਤੇ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਕੌਰ ਨੇ ਸਮਾਗ਼ਮ ਵਿਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਰਦਾਰ ਤਰਲੋਚਨ ਸਿੰਘ ਸਾਬਕਾ ਮੈਂਬਰ ਰਾਜ ਸਭਾ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ, ਬਲਵਿੰਦਰ ਸਿੰਘ ਮੁਲਤਾਨੀ ਪ੍ਰਧਾਨ ਉ.ਬੀ.ਸੀ ਫੈਡਰੇਸ਼ਨ,ਵੱਡੀ ਗਿਣਤੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ  ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। Ji

Have something to say? Post your comment

 

More in Delhi

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ