Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ

April 27, 2026 08:22 PM
Rozana Sehaj times
ਸ੍ਰੀ ਅੰਮ੍ਰਿਤਸਰ :  ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਜਿਲ੍ਹਾ ਜਰਨਲ ਸਕੱਤਰ ਸੰਤੋਸ਼ ਕੌਰ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਦੇਣ ਲਈ ਖਰੀਦੇ ਸਨ ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਦਿੱਤੇ ਜਾ ਰਹੇ ਹਨ। , ਉਹਨਾਂ ਨੇ ਕਿਹਾ ਕਿ ਸਰਕਾਰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ, ਉਸ ਵਿੱਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਵੇਗੀ ਜੋ ਪੋਸ਼ਨ ਅਭਿਆਨ ਦੇ ਅੰਡਰ ਉਹਨਾਂ ਲਈ ਖਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ‌ ਉਹਨਾਂ ਨੇ ਮੰਗ ਕੀਤੀ ਕਿ ਇਹਨਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਗਣਵਾੜੀ ਵਰਕਰ ਨੂੰ ਦਿੱਤਾ ਜਾਵੇ। ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਰਾਸ਼ਨ ਖਪਤ ਰਿਪੋਰਟ ਮੁਤਾਬਕ ਦਿੱਤਾ ਜਾਵੇ ਖਾਣੇ ਦੀ ਖਪਤ ਘੱਟ ਹੈ ਤੇ ਰਾਸ਼ਨ ਵੱਧ ਸੁੱਟਿਆ ਜਾ ਰਿਹਾ ਹੈ ਜੋ ਸਮੇਂ ਤੇ ਖਪਤ ਨਹੀਂ ਹੁੰਦਾ ਅਤੇ ਰਾਸ਼ਨ ਖਰਾਬ ਹੋ ਰਿਹਾ ਜੋ ਸਮੇਂ ਤੇ ਖਪਤ ਨਹੀਂ ਹੁੰਦਾ ਅਤੇ ਰਾਸ਼ਨ ਖਰਾਬ ਹੋ ਰਿਹਾ ਹੈ।। ਸਰਕਾਰ ਨੇ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਕਰਿਆ ਸੀ , ਉਹ ਵਾਅਦਾ ਵੀ ਸਰਕਾਰ ਪੂਰਾ ਕਰੇ, ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਸਮੇਂ ਸਿਰ ਦਿੱਤਾ ਜਾਵੇ , ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਗਏ ਬੱਚੇ ਵਾਪਸ ਆਗਣਵਾੜੀ ਕੇਂਦਰਾਂ ਵਿੱਚ ਭੇਜੇ ਜਾਣ, ਇਹਨਾਂ ਸਾਰੀਆਂ ਮੰਗਾਂ ਨੂੰ ਮੰਨਵਾਉਣ ਲਈ ਸਘੰਰਸ਼ ਦਾ ਬਿਗਲ ਵਜਾਇਆ ਗਿਆ ਜਿਸ ਦੇ ਤਹਿਤ ਮਈ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੇ ਐੱਮ.ਐੱਲ.ਏਇਆ ਦੇ ਘਰ ਅੱਗੇ ਧਰਨੇ ਦਿੱਤੇ ਜਾਣਗੇ। ਇਸ ਸਮੇਂ ਹਰਜਿੰਦਰ ਕੌਰ ਅਜਨਾਲਾ, ਸੁਖਵਿੰਦਰ ਕੌਰ ਹਰਮੀਤ ਕੌਰ ਚੋਗਾਵਾਂ, ਦਲਜੀਤ ਕੌਰ ਮਜੀਠਾ, ਦਲਜੀਤ ਕੌਰ ਧੂਲਕਾਂ, ਬਲਵਿੰਦਰ ਕੌਰ ਅਟਾਰੀ, ਦਲਜੀਤ ਕੌਰ ਲਹਿਰਕਾ, ਪਰਮਜੀਤ ਕੌਰ ਰਾਈਆ, ਹਰਿੰਦਰ ਕੌਰ ਬੱਲਬਾਵਾ, ਲਲਿਤਾ ਕੁਮਾਰੀ ਟਾਂਗਰਾਂ, ਸੁਖਵੀਰ ਕੌਰ ਚੁਗਾਵਾਂ ਆਦਿ ਆਗੂ ਹਾਜ਼ਰ ਸਨ।

Have something to say? Post your comment

 

More in Majha

ਸੇਵਾ ਦਾ ਸੰਕਲਪ ਗੁਰੂ ਸਾਹਿਬ ਦੀ ਬਖ਼ਸ਼ਿਸ਼, ਰਸਮੀ ਸੇਵਾ ਦੀ ਬਜਾਏ ਹੱਥੀਂ ਸੇਵਾ ਕਰਨ ਦੀ ਰਵਾਇਤ ਨਾਲ ਜੁੜੇ ਸੰਗਤ: ਜਥੇਦਾਰ ਗੜਗੱਜ

ਭਾਸ਼ਾ ਵਿਭਾਗ ਪੰਜਾਬ ਨੇ ਪ੍ਰੀਤ ਨਗਰ ਵਿਖੇ ਮਨਾਇਆ ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਵਸ

ਮੈਡਮ ਸੋਨੀਆ ਮਾਨ ਦੀ ਅਗਵਾਈ 'ਚ ਆਪ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਫੂਕਿਆ ਪਤਲਾ

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ