Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ

April 27, 2026 08:30 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਗਰ : ਪੰਜਾਬ ਸਰਕਾਰ ਦੇ ਉਦਯੋਗ ਤੇ ਵਪਾਰ ਵਿਭਾਗ ਵੱਲੋਂ ਮਗਸੀਪਾ ਰਾਹੀਂ ਭਾਰਤ ਸਰਕਾਰ ਦੀ ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ  (ਹਿਮਾਚਲ ਪ੍ਰਦੇਸ਼) ਵਿਖੇ ਇੱਕ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਸਫਲਤਾਪੂਰਵਕ  ਕਰਵਾਇਆ ਗਿਆ। ਇਹ ਦੌਰਾ ਡਾ. ਸੰਜੀਵ ਚੱਢਾ, ਹੈੱਡ ਅਤੇ ਪ੍ਰੋਫੈਸਰ, ਮਗਸੀਪਾ ਅਤੇ ਪ੍ਰਿੰਸੀਪਲ ਇਨਵੈਸਟੀਗੇਟਰ – ਰੈਂਪ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਪੰਜਾਬ ਵਿੱਚ ਐਮ ਐਸ ਐਮ ਈ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਸਮਰੱਥਾ ਵਿਕਾਸ ਅਤੇ ਉਦਯੋਗਿਕ ਜਾਣ-ਪਛਾਣ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੌਰੇ ਵਿੱਚ ਐਸ.ਏ.ਐਸ ਨਗਰ ਦੇ ਮਹੱਤਵਪੂਰਨ ਉਦਯੋਗਿਕ ਜ਼ਿਲ੍ਹੇ ਨਾਲ ਸੰਬੰਧਿਤ ਐਮ ਐਸ ਐਮ ਈ ਉਦਯੋਗਪਤੀਆਂ ਦੇ ਵਫ਼ਦ ਨੇ ਭਾਗ ਲਿਆ। ਇਸ ਉਪਰਾਲੇ ਨੂੰ ਜ਼ਿਲ੍ਹਾ ਉਦਯੋਗ ਕੇਂਦਰ ਦੇ ਸਹਿਯੋਗ ਨਾਲ ਸੁਚਾਰੂ ਤਰੀਕੇ ਨਾਲ ਅਮਲ ਵਿੱਚ ਲਿਆਂਦਾ ਗਿਆ। ਇਸ ਐਕਸਪੋਜ਼ਰ ਦੌਰੇ ਦੌਰਾਨ ਭਾਗੀਦਾਰਾਂ ਨੂੰ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵੱਲੋਂ ਅਪਣਾਈਆਂ ਗਈਆਂ ਆਧੁਨਿਕ ਮੈਨੂਫੈਕਚਰਿੰਗ ਪ੍ਰਣਾਲੀਆਂ, ਗੁਣਵੱਤਾ ਪ੍ਰਬੰਧਨ ਪੱਧਤੀਆਂ, ਉਤਪਾਦਨ ਵਿੱਚ ਨਵੀਨਤਾ ਅਤੇ ਵਿਸ਼ਵ ਪੱਧਰੀ ਕਾਰਜ ਮਾਪਦੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਹੋਈ। ਐਮ ਐਸ ਐਮ ਈ ਉਦਯੋਗਪਤੀਆਂ ਨੂੰ ਸ਼ਾਪ-ਫਲੋਰ ਪ੍ਰਕਿਰਿਆਵਾਂ, ਆਟੋਮੇਸ਼ਨ, ਵੈਂਡਰ ਡਿਵੈਲਪਮੈਂਟ ਪ੍ਰਣਾਲੀ ਅਤੇ ਵੱਡੇ ਪੱਧਰ ਦੀ ਉਦਯੋਗਿਕ ਇਕਾਈ ਵੱਲੋਂ ਅਪਣਾਏ ਗਏ ਗੁਣਵੱਤਾ ਮਾਪਦੰਡਾਂ ਬਾਰੇ ਸਮਝ ਵਿਕਸਿਤ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਉਤਪਾਦਕਤਾ, ਮੁਕਾਬਲੇਬਾਜ਼ੀ ਅਤੇ ਬਾਜ਼ਾਰ ਤਿਆਰੀ ਨੂੰ ਬਿਹਤਰ ਬਣਾਉਣ ਸਬੰਧੀ ਵੀ ਗਿਆਨ ਸਾਂਝਾ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸਫਲ ਆਯੋਜਨਾ ਮਗਸੀਪਾ ਦੀ ਸਮਰਪਿਤ ਰੈਂਪ ਟੀਮ ਵੱਲੋਂ ਕੀਤੀ ਗਈ, ਜਿਸ ਵਿੱਚ ਡਾ. ਮਨਜੁੱਲਾ ਵਰਮਾ (ਟ੍ਰੇਨਿੰਗ ਐਸੋਸੀਏਟ), ਸ੍ਰੀਮਤੀ ਨਵਸੁਦੀਪ ਕੌਰ (ਸੀਨੀਅਰ ਕਨਸਲਟੈਂਟ) ਅਤੇ ਸ੍ਰੀ ਸੰਕੇਤ ਜੈਨ (ਰਿਸਰਚ ਐਸੋਸੀਏਟ) ਸ਼ਾਮਲ ਸਨ। ਇਸ ਤੋਂ ਇਲਾਵਾ, ਕਾਰਜਕਾਰੀ ਸਹਿਯੋਗ ਸ੍ਰੀ ਮਨਿੰਦਰ ਸਿੰਘ, ਜਨਰਲ ਮੈਨੇਜਰ, ਐਸ.ਏ.ਐਸ ਨਗਰ ਅਤੇ ਸ੍ਰੀਮਤੀ ਕਨਵਰਪ੍ਰੀਤ ਕੌਰ, ਫੰਕਸ਼ਨਲ ਮੈਨੇਜਰ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸ ਨਾਲ ਦੌਰੇ ਦੀ ਕਾਰਗੁਜ਼ਾਰੀ ਸੁਚਾਰੂ ਢੰਗ ਨਾਲ ਸੰਪੰਨ ਹੋਈ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ