ਖਰੜ : ਹਲਕਾ ਖਰੜ ਦੇ ਸ਼ਹਿਰ ਖਰੜ, ਕੁਰਾਲੀ ਅਤੇ ਨਵਾਂ ਗਰਾਉਂ ਵਿਖੇ ਹੋਣ ਵਾਲੀਆਂ ਨਗਰ ਕੌਂਸਲ (ਐਮਸੀ) ਚੋਣਾਂ ਲਈ ਭਾਰਤੀ ਜਨਤਾ ਪਾਰਟੀ ਪੂਰੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰਣ ਲਈ ਤਿਆਰ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ ਅਤੇ ਹਰ ਵਾਰਡ ਵਿੱਚ ਪਾਰਟੀ ਮਜ਼ਬੂਤ ਉਮੀਦਵਾਰਾਂ ਦੇ ਨਾਲ ਚੋਣ ਲੜੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਐਮਸੀ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਖਰੜ, ਕੁਰਾਲੀ ਤੇ ਨਵਾਂ ਗਰਾਉਂ ਦੀਆਂ ਤਿੰਨਾਂ ਨਗਰ ਕੌਂਸਲਾਂ ‘ਤੇ ਕਬਜ਼ਾ ਕਰਕੇ ਜਿੱਤ ਹਾਸਲ ਕਰੇਗੀ।ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਲੋਕਾਂ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਲਈ ਭਰੋਸਾ ਵਧ ਰਿਹਾ ਹੈ, ਜਿਸ ਦੇ ਆਧਾਰ ‘ਤੇ ਪਾਰਟੀ ਇਹ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਆਤਮਵਿਸ਼ਵਾਸੀ ਹੈ।