Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

April 27, 2026 09:11 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ਚੀਫ਼, ਏਸ਼ੀਅਨ ਐਨਰਜੀ ਸਰਵਿਸਿਜ਼) ਅਤੇ ਸ੍ਰੀ ਚਮਨ ਸਿੰਘ (ਸਲਾਹਕਾਰ, ਸਿਸਮਿਕ ਓਪਰੇਸ਼ਨ, ਏਸ਼ੀਅਨ ਐਨਰਜੀ ਸਰਵਿਸਿਜ਼) ਸ਼ਾਮਲ ਹੋਏ। ਮੀਟਿੰਗ ਦੌਰਾਨ ਸੂਬੇ ਵਿੱਚ ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਸਬੰਧੀ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵਿਸਥਾਰਿਤ ਪੇਸ਼ਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਆਇਲ ਇੰਡੀਆ ਲਿਮਟਿਡ ਵੱਲੋਂ ਕੁਦਰਤੀ ਤੇਲ ਅਤੇ ਗੈਸ ਭੰਡਾਰਾਂ ਦੀ ਖੋਜ ਕਰਨ ਲਈ ਇੱਕ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਉੱਚ-ਪੱਧਰੀ ਵਿਗਿਆਨਕ ਸਲਾਹਕਾਰ ਖੋਜ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਅਣ-ਪਛਾਤੇ ਖੇਤਰਾਂ ਵਿੱਚ ਵਿਆਪਕ ਸਰਵੇਖਣ ਦੀ ਸਿਫਾਰਸ਼ ਕੀਤੀ ਗਈ ਹੈ, ਜਿੱਥੇ ਖਣਿਜਾਂ ਅਤੇ ਪੈਟਰੋਲੀਅਮ ਭੰਡਾਰਾਂ ਸਬੰਧੀ ਹਾਲੇ ਤੱਕ ਕੋਈ ਖੋਜ ਨਹੀਂ ਕੀਤੀ ਗਈ। ਸ੍ਰੀ ਅਜੈ ਸ਼ਰਮਾ ਨੇ ਦੱਸਿਆ ਕਿ ਮੰਤਰਾਲੇ ਨੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਸਣੇ ਰਾਜਸਥਾਨ ਵਿੱਚ ਬਾੜਮੇਰ, ਸੰਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਪੱਤਣਾਂ ਦੇ ਨਾਲ-ਨਾਲ ਗੰਗਾ ਪੱਤਣ ਅਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿੱਚ ਸਰਵੇਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਉਪ-ਪੱਤਣ (ਸਬ-ਬੇਸਿਨ) ਵਿੱਚ ਲਗਭਗ 169 ਲਾਈਨ ਕਿਲੋਮੀਟਰ ਨੂੰ ਕਵਰ ਕਰਦਿਆਂ ਵੱਡੇ ਪੱਧਰ 'ਤੇ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਨੂੰ "ਮਿਸ਼ਨ ਅਨਵੇਸ਼ਨ" ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾ ਸਰਵੇਖਣ ਵਿਗਿਆਨਕ ਅਤੇ ਖੋਜ ਪ੍ਰਕਿਰਤੀ 'ਤੇ ਆਧਾਰਤ ਹੈ ਅਤੇ ਇਸ ਦਾ ਉਦੇਸ਼ ਸਟੀਕ ਭੂ-ਵਿਗਿਆਨਕ ਡੇਟਾ ਤਿਆਰ ਕਰਨਾ ਹੋਵੇਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਤੇਲ ਤੇ ਗੈਸ ਪਦਾਰਥਾਂ ਦਾ ਪਤਾ ਲਾਉਣ ਲਈ ਨਾ ਸਿਰਫ਼ ਖੋਜ ਗਤੀਵਿਧੀਆਂ ਨੂੰ ਤੇਜ਼ ਕਰੇਗੀ, ਸਗੋਂ ਇੱਕ ਵਿਆਪਕ ਭੂ-ਵਿਗਿਆਨਕ ਡੇਟਾ ਬੈਂਕ ਬਣਾਉਣ ਵਿੱਚ ਵੀ ਮਦਦ ਕਰੇਗੀ ਜਿਸ ਨਾਲ ਭਾਰਤ ਦੀ ਵਿਦੇਸ਼ੀ ਊਰਜਾ ਸਰੋਤਾਂ 'ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਸਮੇਤ ਬਾਕੀ ਸੂਬਿਆਂ ਲਈ ਆਰਥਿਕ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਸਰਵੇਖਣ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਊਰਜਾ ਖੇਤਰ ਨੂੰ ਮਜ਼ਬੂਤ ਕਰਨਗੇ, ਸਗੋਂ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਣਗੇ। ਮੀਟਿੰਗ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਖਣਨ ਸ੍ਰੀ ਅਭਿਜੀਤ ਕਪਲਿਸ਼, ਮੁੱਖ ਇੰਜੀਨੀਅਰ (ਖਣਨ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
 

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ