Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

April 27, 2026 09:19 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 97ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,520  ਹੋ ਗਈਆਂ।
ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 422ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 23 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 422 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61,103 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਰੈਂਪ ਸਕੀਮ ਤਹਿਤ ਗੈਬਰੀਅਲ ਇੰਡੀਆ ਲਿਮਿਟਡ, ਪਰਵਾਣੂ ਵਿਖੇ ਅੰਤਰ-ਰਾਜੀ ਉਦਯੋਗਿਕ ਐਕਸਪੋਜ਼ਰ ਦੌਰਾ ਕਰਵਾਇਆ ਗਿਆ