Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 27, 2026 09:33 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਸਾਡੇ ਕੋਲ ਇਹ ਮਸ਼ੀਨਾਂ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਵਿਸਤ੍ਰਿਤ ਰੂਪਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਲਮੀ ਪੱਧਰ ‘ਤੇ ਬਿਹਤਰ ਅਭਿਆਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਹਾਲ ਹੀ ਵਿੱਚ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਇਸ ਮਸ਼ੀਨ ਨੂੰ ਕੰਮ ਕਰਦੇ ਦੇਖਿਆ ਸੀ, ਜਿੱਥੇ ਇਨ੍ਹਾਂ ਬਹੁ-ਮੰਤਵੀ ਮਸ਼ੀਨਾਂ ਦੀ ਪੂਰੇ ਢੁਕਵੇਂ ਤਰੀਕੇ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਹੜ੍ਹ ਸੁਰੱਖਿਆ ਕਾਰਜਾਂ ਦੇ ਨਾਲ-ਨਾਲ ਨਹਿਰਾਂ, ਨਾਲਿਆਂ, ਛੱਪੜਾਂ ਅਤੇ ਹੋਰ ਜਲ ਸਰੋਤਾਂ ਦੀ ਦੇਖਭਾਲ ਅਤੇ ਸਫ਼ਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਨਾਲ ਹੜ੍ਹਾਂ ਦੇ ਕਹਿਰ ਕਾਰਨ ਲੋਕਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗੀ। ਪਾਣੀ ਦੇ ਪ੍ਰਬੰਧਨ ਸਬੰਧੀ ਚਿੰਤਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਾਖੜਾ ਡੈਮ ਵਿੱਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਇਹ 1594 ਫੁੱਟ ਦਰਜ ਕੀਤਾ ਗਿਆ ਸੀ।"
ਉਨ੍ਹਾਂ ਕਿਹਾ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਸੁਚੱਜੇ ਢੰਗ ਨਾਲ ਪਾਣੀ ਛੱਡਣ ਦੀ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, "ਸੂਬੇ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਅਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ ਚਾਹੀਦਾ ਹੈ।" ਉਨ੍ਹਾਂ ਕਿਹਾ, "ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਸਿੰਚਾਈ ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ।"
ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲ ਸਰੋਤ ਵਿਭਾਗ ਦੇ ਯਤਨਾਂ 'ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ, "ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਨੂੰ ਰੋਕਣ ਲਈ ਸੂਬੇ ਭਰ ਵਿੱਚ ਵਿਆਪਕ ਕੰਮ ਕੀਤੇ ਜਾ ਰਹੇ ਹਨ।" ਉਨ੍ਹਾਂ ਕਿਹਾ ਕਿ ਖਾਲਿਆਂ ਦੀ ਸਫਾਈ ਜੰਗੀ ਪੱਧਰ 'ਤੇ ਚੱਲ ਰਹੀ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਪ੍ਰਮੁੱਖ ਥਾਵਾਂ 'ਤੇ ਗਾਰ ਕੱਢਣ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਸੰਵੇਦਨਸ਼ੀਲ ਖੇਤਰਾਂ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, " ਸੂਬਾ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਿੱਥੇ ਲਗਭਗ 20 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਜਿੱਥੇ ਪਿਛਲੇ ਸਾਲ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਵਿਆਪਕ ਰੋਕਥਾਮ ਕਦਮ ਚੁੱਕੇ ਗਏ ਹਨ।" ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਲੋੜ ਅਨੁਸਾਰ ਸਟੱਡ ਅਤੇ ਸਪਰ ਢਾਂਚੇ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਿੰਚਾਈ ਅਤੇ ਸੈਰ-ਸਪਾਟੇ ਦੋਵਾਂ ਉਦੇਸ਼ਾਂ ਲਈ ਸਵਾਂ ਨਦੀ ਦੇ ਚੈਨਲਾਈਜ਼ੇਸ਼ਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ