Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

April 28, 2026 07:53 PM
Rozana Sehaj times

ਚੰਡੀਗੜ੍ਹ :  ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ। ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।

 

Have something to say? Post your comment

 

More in Chandigarh

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ