Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

April 28, 2026 08:07 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23,747 ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6,160 ਸ਼ਰਧਾਲੂਆਂ ਨੂੰ ਦਰਸ਼ਨ-ਦੀਦਾਰੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ। ਉਨ੍ਹਾਂ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ "ਮੁੱਖ ਮੰਤਰੀ ਤੀਰਥ ਯਾਤਰਾ" ਦੇ ਪਹਿਲੇ ਪੜਾਅ ਤਹਿਤ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ