Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ ਕੋਹਲੀ

April 28, 2026 08:20 PM
Rozana Sehaj times

ਪਟਿਆਲਾ : ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧੋਬੀ ਘਾਟ ਅਤੇ ਰਾਘੋ ਮਾਜਰਾ  ਤੋਂ  ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ| ਇਸ ਮੌਕੇ ਵਾਰਡ ਨੰਬਰ 51 ਤੋਂ ਕਿਰਨ ਅਹੂਜਾ ਅਤੇ ਜਸਬੀਰ ਬਿੱਟੂ, ਵਾਰਡ ਨੰਬਰ 43 ਤੋਂ ਰਮਨਪ੍ਰੀਤ ਕੌਰ ਕੋਹਲੀ ਅਤੇ ਜੋਹਨੀ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ