Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਜਲ ਸਰੋਤ ਮੰਤਰੀ

April 28, 2026 08:25 PM
Rozana Sehaj times

ਅਜਨਾਲਾ/ਅੰਮ੍ਰਿਤਸਰ :  ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ। ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ `ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ `ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਇਨ੍ਹਾਂ ਕਮੇਟੀ ਨੇ 132 ਥਾਵਾਂ ਦੀ ਨਾਜੁਕ ਥਾਵਾਂ ਨਿਸ਼ਾਨਦੇਹੀ ਕੀਤੀ ਅਤੇ ਇਨ੍ਹਾਂ ਸਾਰੀਆਂ ਥਾਵਾਂ `ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ। ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸੀਨਾਂ) ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ ਅਤੇ ਮਾਨ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ।

==-

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼