Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

April 28, 2026 08:48 PM
Rozana Sehaj times

ਐਸ.ਏ.ਐਸ. ਨਗਰ : ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ. ਬਰਸਟ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 100 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 32,80,745 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,92,657 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 25,94,649 ਮੀਟ੍ਰਿਕ ਟਨ, ਪਨਸਪ ਵੱਲੋਂ 22,98,015 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 16,34,076 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 85,110 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਚੇਅਰਮੈਨ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 4.23 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 4.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਕਿਸਾਨਾਂ ਨੂੰ ਲਗਭਗ 21422 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੀਜਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 983 ਆਰਜੀ ਮੰਡੀਆਂ ਬਣਾਈਆ ਗਈਆਂ ਹਨ। ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਲਈ ਆਮ ਆਦਮੀ ਕਲੀਨਿਕ ਘੜੂੰਆਂ ਤੇ ਮਜਾਤ ਵਿੱਚ ਰੋਜ਼ਾਨਾ ਕੈਂਪ, ਆਧਾਰ ਤੇ ਵੋਟਰ ਕਾਰਡ ਲਾਜ਼ਮੀ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ