Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

April 28, 2026 09:01 PM
Rozana Sehaj times
ਅੰਮ੍ਰਿਤਸਰ : ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੂਹ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫਲਤਾ ਪ੍ਰਾਪਤ ਕਰਨ ਅਤੇ ਆਪਣੇ ਜੀਵਨ ਦੇ ਮਕਸਦਾਂ ’ਚ ਕਾਮਯਾਬ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਅਰਦਾਸ ਦਿਵਸ ਬੜੀ ਸ਼ਰਧਾ-ਭਾਵਨਾ ਸਹਿਤ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਧਾਰਮਿਕ ਸਮਾਗਮ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਅਰਦਾਸ ਸਿਰਫ਼ ਧਾਰਮਿਕ ਰਸਮ ਨਹੀਂ, ਸਗੋਂ ਇਹ ਮਨ ਨੂੰ ਕੇਂਦ੍ਰਿਤ ਕਰਨ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਬਣਾਉਣ ਦਾ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਮਨ ਦੀ ਸ਼ਾਂਤੀ ਨਾਲ ਪੜ੍ਹਾਈ ਕਰਦੇ ਹਨ ਤਾਂ ਉਹ ਆਪਣੇ ਅਸਲ ਸਮਰੱਥਾ ਨੂੰ ਉਜਾਗਰ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੀਖਿਆਵਾਂ ਦੌਰਾਨ ਸਮੇਂ ਦੀ ਸਹੀ ਸੰਭਾਲ ਕਰਨ ਅਤੇ ਆਤਮ-ਵਿਸ਼ਵਾਸ ਨਾਲ ਅਗਾਂਹ ਵੱਧਣ ਸਬੰਧੀ ਉਤਸ਼ਾਹਿਤ ਕੀਤਾ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਤਣਾਅ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਸਿਰਫ ਮਿਹਨਤ ਹੀ ਨਹੀਂ, ਸਗੋਂ ਸਹੀ ਯੋਜਨਾ ਅਤੇ ਆਤਮਿਕ ਸੰਤੁਲਨ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਨਿਯਮਿਤ ਦੁਹਰਾਈ ਕਰਨ ਅਤੇ ਸਕਾਰਾਤਮਕ ਸੋਚ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਅਰਦਾਸ ਕਰਨ ਨਾਲ ਨਵਾਂ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ, ਜਿਸ ਲਈ ਵਿਦਿਆਰਥਣਾਂ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਆਪਣੇ ਲਕਸ਼ ਪ੍ਰਾਪਤ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਾਗਮ ਕਰਵਾਉਂਦਾ ਰਹੇਗਾ। ਇਸ ਸਮਾਗਮ ’ਚ ਵਿਦਿਆਰਥਣਾਂ ਦੀ ਚੰਗੀ ਸਿਹਤ, ਮਾਨਸਿਕ ਧੀਰਜ ਅਤੇ ਪ੍ਰੀਖਿਆਵਾਂ ’ਚ ਉੱਤਮ ਪ੍ਰਦਰਸ਼ਨ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡਾ. ਮਹਿਲ ਸਿੰਘ ਨੇ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨਾਲ ਮਿਲ ਕੇ ਧਾਰਮਿਕ ਪ੍ਰੀਖਿਆਵਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਖਾਲਸਾ ਯੂਨੀਵਰਸਿਟੀ ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਭਾਸ਼ਾਵਾਂ ਡੀਨ ਡਾ. ਰਮਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼