Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

April 28, 2026 09:06 PM
Rozana Sehaj times
 ਅੰਮ੍ਰਿਤਸਰ : ਖ਼ਾਲਸਾ ਯੂਨੀਵਰਸਿਟੀ ਵਿਖੇ ਦੇਸ਼ ਦੇ ਉੱਘੇ ਵਿੱਦਿਅਕ ਮਾਹਿਰਾਂ ਦੀ ਇਕੱਤਰਤਾ ਦੌਰਾਨ ਹੋਈ ਪੈਨਲ ਚਰਚਾ ’ਚ ਉੱਚ ਸਿੱਖਿਆ ਨੂੰ ਦਰਪੇਸ਼ ਅਜੋਕੀਆਂ ਚੁਣੌਤੀਆਂ ’ਤੇ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਮਾਹਿਰਾਂ ਨੇ ਜਿੱਥੇ ਨਵੀਂਆਂ ਤਕਨੀਕਾਂ, ਬਦਲਦੇਂ ਵਿੱਦਿਆ ਪ੍ਰਦਾਨ ਦੇ ਢੰਗ ਅਤੇ ਮੌਲਿਕ ਸਿਧਾਂਤਾਂ ’ਤੇ ਜ਼ੋਰ ਦਿੰਦਿਆਂ ਵਿੱਦਿਅਕ ਤਬਦੀਲੀਆਂ ਦੀ ਜਾਣਕਾਰੀ ਦਿੱਤੀ, ਉਥੇ ਉਨ੍ਹਾਂ ਨੇ ਵਿੱਦਿਆ ਪ੍ਰਸਾਰ ਨੂੰ ਰੋਜ਼ਗਾਰ ਪ੍ਰਾਪਤ ਕਰਨ ਦੇ ਲਾਇਕ ਬਣਾਉਣ ਲਈ ਨੌਜਵਾਨਾਂ ਦਾ ਮਾਰਗਦਰਸ਼ਕ ਕੀਤਾ। ਮਾਹਿਰਾਂ ਨੇ ਕਿਹਾ ਕਿ ਜਿੱਥੇ ਉਚ ਵਿੱਦਿਆ ਪ੍ਰਾਪਤ ਕਰਨ ’ਚ ਨੌਜਵਾਨ ਦਿਲਚਸਪ ਹਨ, ਉਥੇ ਉਨ੍ਹਾਂ ਪੜ੍ਹੇ-ਲਿਖੇ ਵਰਗ ’ਚ ਇਕ ਨਿਰਾਸ਼ਾ ਅਤੇ ਅਸੰਤੁਸ਼ਟੀ ਵਧੀ ਹੈ। ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਰੋਜ਼ਗਾਰ ਦੀਆਂ ਲੋੜਾਂ ਦੇ ਅਨੁਕੂਲ ਬਣਾਉਣ ਦੀਆਂ ਕੋਸ਼ਿਸ਼ਾਂ ਨਾਮਾਤਰ ਹਨ। ਇਹ ਵਿਚਾਰ ਯੂਨੀਵਰਸਿਟੀ ਵੱਲੋਂ ਆਯੋਜਿਤ ‘ਉੱਚ ਸਿੱਖਿਆ ਨੀਤੀ ਦ੍ਰਿਸ਼ਟੀਕੋਣ: ਵਿਸ਼ਵ ਚੁਣੌਤੀਆਂ ਅਤੇ ਰਾਸ਼ਟਰੀ ਪ੍ਰਾਥਮਿਕਤਾ’ ਵਿਸ਼ੇ ’ਤੇ ਕਰਵਾਈ ਰਾਸ਼ਟਰੀ ਕਾਨਫਰੰਸ ਦੇ ਦੂਜੇ ਪੜਾਅ ਦੌਰਾਨ ਉਪਰੋਕਤ ਪੈਨਲ ਚਰਚਾ ’ਚ ਸਾਂਝੇ ਕੀਤੇ ਗਏ। ਇਸ ਚਰਚਾ ਦੌਰਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਸਰਕਾਰੀ ਕਾਲਜ, ਯੂ. ਜੀ. ਸੀ. ਵੱਲੋਂ ਸੰਯੁਕਤ ਸਕੱਤਰ ਡਾ. ਅਮੋਲ ਐਮ. ਅੰਧਾਰੇ, ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਕਹੇ। ਇਸ ਚਰਚਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਚਾਲਿਤ ਕਰਦਿਆਂ ਗੁਰਦਾਸਪੁਰ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਸਵਾਲ ਜਵਾਬ ਦੌਰਾਨ ਚੋਖੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ’ਚ ਆ ਰਹੀਆਂ ਚੁਣੌਤੀਆਂ ਜਿਵੇਂ ਕਿ ਪੜ੍ਹੇ ਲਿਖੇ ਨੌਜਵਾਨਾਂ ’ਚ ਬੇਰੋਜ਼ਗਾਰੀ, ਵਿੱਦਿਆ ਅਤੇ ਰੋਜ਼ਗਾਰ ’ਚ ਤਾਲਮੇਲ ਦੀ ਘਾਟ, ਆਰਟੀਫਿਸ਼ਲ ਇੰਟੈਲੀਜੈਸ ਦੀ ਵੱਧ ਰਹੀ ਦੁਰਵਰਤੋਂਂ ਅਤੇ ਉਸ ’ਤੇ ਜਿਆਦਾ ਨਿਰਭਰਤਾ ’ਤੇ ਵਿਚਾਰ ਪੇਸ਼ ਕਰਦਿਆਂ ਅਜਿਹੀਆਂ ਚੁਣੌਤੀਆਂ ਨਾਲ ਨਿਪਟਣ ਦੇ ਲਈ ਆਪਣੇ—ਆਪਣੇ ਸੁਝਾਅ ਪੇਸ਼ ਕੀਤੇ। ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਯਤਨਾਂ ਸਦਕਾ ਕਰਵਾਈ ਗਈ ਉਕਤ ਪੈਨਲ ਚਰਚਾ ਮੌਕੇ ਉਕਤ ਬੁਲਾਰਿਆਂ ਨੇ ਨੌਜਵਾਨਾਂ ਦੀ ਬੇਇੰਤਹਾ ਊਰਜਾ ਬਾਰੇ ਗੱਲ ਕਰਦਿਆਂ ਕਿਹਾ ਕਿ ਜੇਕਰ ਇਸ ਊਰਜਾ ਨੂੰ ਸਹੀ ਦਿਸ਼ਾ ’ਚ ਮੋੜਿਆ ਨਾ ਗਿਆ ਤਾਂ ਇਹ ਸਮਾਜਿਕ ਅਤੇ ਆਰਥਿਕ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਨਿੱਜੀ ਖੇਤਰ ਨੂੰ ਮਿਲ ਕੇ ਸਟਾਰਟਅੱਪਸ, ਉਦਯੋਗਿਕ ਤਾਲੀਮ ਅਤੇ ਖੋਜ ਕਾਰਜਾਂ ਨੂੰ ਪ੍ਰੋਤਸਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੀ ਸਿਰਜਣਾਤਮਕਤਾ ਅਤੇ ਯੋਗਤਾ ਦਾ ਪੂਰਾ ਲਾਭ ਲਿਆ ਜਾ ਸਕੇ। ਇਸ ਕਾਨਫਰੰਸ ਦਾ ਇਕ ਮਹੱਤਵਪੂਰਨ ਕੇਂਦਰ ਆਰਟੀਫਿਸ਼ਲ ਇੰਟੈਲੀਜੈਂਸ ਦੇ ਪ੍ਰਭਾਵ ’ਤੇ ਵੀ ਰਿਹਾ। ਜਿਸ ਸਬੰਧੀ ਮਾਹਿਰਾਂ ਨੇ ਕਿਹਾ ਕਿ ਏ. ਆਈ. ਤਕਨਾਲੋਜੀ ਨੇ ਸਿੱਖਿਆ, ਉਦਯੋਗ ਅਤੇ ਰੋਜ਼ਗਾਰ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਪਰ ਇਸ ’ਤੇ ਵਧੇਰੇ ਨਿਰਭਰਤਾ ਨਵੇਂ ਖਤਰੇ ਵੀ ਪੈਦਾ ਕਰ ਰਹੀ ਹੈ।ਉਨ੍ਹਾਂ ਵਿਦਿਆਰਥੀਆਂ ਵੱਲੋਂ ਏ. ਆਈ. ਦਾ ਗਲਤ ਢੰਗ ਨਾਲ ਇਸਤੇਮਾਲ ਜਿਵੇਂ ਕਿ ਅਸਾਈਨਮੈਂਟ ਅਤੇ ਪ੍ਰੋਜੈਕਟਾਂ ’ਚ ਅਸਲੀ ਮਿਹਨਤ ਦੀ ਘਾਟ, ਸਿੱਖਣ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਰਹੀ ਹੈ।
 
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਏ. ਆਈ. ਦੀ ਦੁਰਵਰਤੋਂ ਨੂੰ ਸਮੇਂ ਸਿਰ ਨਿਯੰਤਰਿਤ ਨਾ ਕੀਤਾ ਗਿਆ ਤਾਂ ਇਹ ਨੌਜਵਾਨਾਂ ਦੀ ਸੋਚਣ ਸਮਰੱਥਾ ਅਤੇ ਰਚਨਾਤਮਕਤਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ।ਇਸ ਲਈ ਸਿੱਖਿਆ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਨੈਤਿਕ ਮਿਆਰਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਏ. ਆਈ. ਦੇ ਸਹੀ ਇਸਤੇਮਾਲ ਲਈ ਜਾਗਰੂਕ ਕਰੇ।ਪ੍ਰੇਰਿਤ ਕਰਨ।
 
ਇਸ ਪੈਨਲ ਚਰਚਾ ’ਚ ਡਾ. ਭੱਲਾ ਨੇ ਸੰਚਾਲਕ ਦੀ ਭੂਮਿਕਾ ਨਿਭਾਉਂਦਿਆਂ ਹੋਇਆ ਹਰੇਕ ਬੁਲਾਰੇ ਤੋਂ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ, ਸਿੱਖਿਆ ’ਚ ਲਿੰਗ ਸਮਾਨਤਾ, ਸਿੱਖਿਆ ਦੇ ਖੇਤਰ ’ਚ ਆ ਰਹੇ ਬਦਲਾਅ ਤੇ ਭਵਿੱਖ ’ਚ ਉਨ੍ਹਾਂ ਦੀ ਉਪਯੋਗਤਾ ਅਤੇ ਵਿਸ਼ਵੀਕਰਨ ਦੇ ਸੰਦਰਭ ’ਚ ਉੱਚ ਸਿੱਖਿਆ ਸੰਸਥਾਵਾਂ ਦੇ ਆਪਸੀ ਸਹਿਯੋਗ ’ਤੇ ਪ੍ਰਸ਼ਨ ਪੁੱਛੇ ਜਿਸਦਾ ਕਿ ਹਰੇਕ ਬੁਲਾਰੇ ਨੇ ਬਾਖੂਬੀ ਜਵਾਬ ਦਿੰਦਿਆਂ ਉਨ੍ਹਾਂ ਦੀ ਵਿਵਹਾਰਿਕਤਾ ਬਾਰੇ ਵੀ ਚਰਚਾ ਕੀਤੀ।
 
ਇਸ ਮੌਕੇ ਡਾ. ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੈਨਲ ਚਰਚਾ ਰਾਹੀਂ ਭਵਿੱਖ ਦੀ ਕਾਮਯਾਬੀ ਲਈ ਅਧਿਆਪਕ ਅਤੇ ਬੱਚਿਆਂ ਅੰਦਰ ਆਲੋਚਨਾਤਮਕ ਸੋਚ, ਰਚਨਾਤਮਕਤਾ, ਆਪਸੀ ਸਹਿਯੋਗ ਅਤੇ ਸੰਚਾਰ ਦੇ ਕੌਸ਼ਲਾਂ ਦਾ ਵਿਕਾਸ, ਕੋਰਸ ਦੇ ਘੱਟੋ—ਘੱਟ ਅੱਧੇ ਕਰੈਡਿਟਸ ਉਦਯੋਗ ਰਾਹੀਂ ਸਿੱਖੇ ਗਏ ਕੌਸ਼ਲਾਂ ਨੂੰੰ ਨਿਰਧਾਰਤ ਕੀਤੇ ਜਾਣ ਸ਼ਾਮਿਲ ਕੁਝ ਦਿਸ਼ਾ ਨਿਰਦੇਸ਼ ਵੀ ਉਭਰ ਕੇ ਆਏ ਹਨ।
 
ਉਨ੍ਹਾਂ ਕਿਹਾ ਕਿ ਵਿਦਵਾਨਾਂ ਨੇ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਬਦਲਦੇ ਪਰਿਪੇਖਾਂ ਨੂੰ ਧਿਆਨ ’ਚ ਰੱਖਦਿਆਂ ਹੋਇਆਂ ਅਧਿਆਪਕ ਅਤੇ ਮਾਤਾ—ਪਿਤਾ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਦੁਬਾਰਾ ਸਿੱਖਣ ਲਈ ਉਤਸ਼ਾਹਿਤ ਕਰਨ ਅਤੇ ਅਧਿਆਪਕ ਵੀ ਖੁਦ ਨੂੰ ਅਜਿਹੀਆਂ ਤਬਦੀਲੀਆਂ ਦੇ ਅਨੂਕੁਲ ਢਾਲਣ ਲਈ ਤਿਆਰ ਰਹਿਣ। ਇਸ ਮੌਕੇ ਖਾਲਸਾ ’ਵਰਸਿਟੀ ਦੇ ਕੰਟਰੋਲਰ ਪ੍ਰੀਖਿਆ ਡਾ. ਕੰਵਲਜੀਤ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਉਪਰੰਤ ਡਾ. ਮਹਿਲ ਸਿੰਘ, ਡਾ. ਕੁਮਾਰ, ਖਾਲਸਾ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਉਕਤ ਸਮੂਹ ਵਿਦਵਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। 

Have something to say? Post your comment

 

More in Majha

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਜਲ ਸਰੋਤ ਮੰਤਰੀ

ਸੇਵਾ ਦਾ ਸੰਕਲਪ ਗੁਰੂ ਸਾਹਿਬ ਦੀ ਬਖ਼ਸ਼ਿਸ਼, ਰਸਮੀ ਸੇਵਾ ਦੀ ਬਜਾਏ ਹੱਥੀਂ ਸੇਵਾ ਕਰਨ ਦੀ ਰਵਾਇਤ ਨਾਲ ਜੁੜੇ ਸੰਗਤ: ਜਥੇਦਾਰ ਗੜਗੱਜ