Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ

April 28, 2026 09:11 PM
Rozana Sehaj times
ਘਨੌਰ : ਸੰਭੂ-ਹਰਿਆਣਾ ਬਾਰਡਰ ਨੇੜੇ ਸੋਮਵਾਰ ਰਾਤ ਕਰੀਬ 8:30 ਵਜੇ ਰੇਲਵੇ ਲਾਈਨ ਹੇਠਾਂ ਹੋਏ ਭਿਆਨਕ ਧਮਾਕੇ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਾਕਾ ਉਸ ਵੇਲੇ ਵਾਪਰਿਆ ਜਦੋਂ ਇੱਕ ਮਾਲ ਗੱਡੀ ਲਾਈਨ ਤੋਂ ਲੰਘ ਰਹੀ ਸੀ। ਡਰਾਈਵਰ ਨੂੰ ਅਚਾਨਕ ਝਟਕਾ ਮਹਿਸੂਸ ਹੋਇਆ ਅਤੇ ਉਸਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਸਪੈਸ਼ਲ ਡੀਜੀਪੀ ਰੇਲਵੇ ਸਸ਼ੀ ਪ੍ਰਭਾ ਨੇ ਕਿਹਾ ਕਿ ਇਸ ਵਿੱਚ ਪਾਕਿਸਤਾਨੀ ਹੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਅਤੇ ਜਲਦ ਖੁਲਾਸਾ ਕੀਤਾ ਜਾਵੇਗਾ। ਮੁੱਢਲੀ ਜਾਂਚ ਅਨੁਸਾਰ ਬੰਬ ਰੱਖਣ ਵਾਲਾ ਵਿਅਕਤੀ ਗਲਤ ਕੁਨੈਕਸ਼ਨ ਕਾਰਨ ਖੁਦ ਹੀ ਧਮਾਕੇ ਦਾ ਸ਼ਿਕਾਰ ਬਣ ਗਿਆ। ਪੁਲਿਸ ਨੂੰ ਮੌਕੇ ਤੋਂ ਮ੍ਰਿਤਕ ਦੇ ਟੁਕੜੇ, ਮੋਬਾਇਲ ਫੋਨ ਅਤੇ ਰੇਲਵੇ ਟਿਕਟ ਮਿਲੀ ਹੈ। ਸਰੀਰ ਦੇ ਅੰਗ 200–250 ਫੁੱਟ ਤੱਕ ਵਿਖਰੇ ਮਿਲੇ ਹਨ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। CCTV ਫੁਟੇਜ ਅਨੁਸਾਰ ਸ਼ੱਕੀ ਵਿਅਕਤੀ ਅਮ੍ਰਿਤਸਰ ਤੋਂ ਮੋਟਰਸਾਈਕਲ ‘ਤੇ ਆਇਆ ਸੀ, ਜਿਸਦੀ ਬਰਾਮਦਗੀ ਹੋ ਚੁੱਕੀ ਹੈ। ਧਮਾਕੇ ਨਾਲ ਰੇਲਵੇ ਲਾਈਨ ਨੂੰ ਨੁਕਸਾਨ ਹੋਇਆ ਅਤੇ 3–4 ਫੁੱਟ ਡੂੰਘਾ ਪਾੜ ਪੈ ਗਿਆ। ਹਾਲਾਂਕਿ ਟ੍ਰੇਨ ਨੂੰ ਕੋਈ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਹਾਦਸਾ ਟਲ ਗਿਆ। ਘਟਨਾ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ GRP, ਪੰਜਾਬ ਪੁਲਿਸ ਤੇ ਹੋਰ ਏਜੰਸੀਆਂ ਜਾਂਚ ਵਿੱਚ ਜੁੱਟੀਆਂ ਹਨ। ਇਹ 4 ਮਹੀਨਿਆਂ ਵਿੱਚ ਦੂਜਾ ਹਮਲਾ ਹੈ, ਜਿਸ ਨਾਲ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ