Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

April 28, 2026 09:17 PM
Rozana Sehaj times
ਅੰਮ੍ਰਿਤਸਰ : ਸ਼ੰਭੂ ਰੇਲਵੇ ਲਾਈਨ ਨੇੜੇ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਿਸ ਦੇ ਮੱਦੇਨਜ਼ਰ ਰਾਜ ਭਰ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੀ ਰਾਤ ਸ਼ੰਭੂ ਨੇੜੇ ਇੱਕ ਨੌਜਵਾਨ ਵੱਲੋਂ ਰੇਲਵੇ ਪਟੜੀ 'ਤੇ ਧਮਾਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਉਹ ਖੁਦ ਹੀ ਮਾਰਿਆ ਗਿਆ। ਇਸ ਘਟਨਾ ਨੇ ਰੇਲਵੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਜੀਆਰਪੀ (GRP) ਅਤੇ ਆਰਪੀਐਫ (RPF) ਵੱਲੋਂ ਇੱਕ ਵੱਡੀ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਟੀਮਾਂ ਨੇ ਡੌਗ ਸਕਵਾਡ ਨੂੰ ਨਾਲ ਲੈ ਕੇ ਸਟੇਸ਼ਨ ਦੇ ਹਰ ਕੋਨੇ, ਪਲੇਟਫਾਰਮਾਂ, ਵੇਟਿੰਗ ਹਾਲਾਂ ਅਤੇ ਪਾਰਕਿੰਗ ਖੇਤਰਾਂ ਦੀ ਬਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਸਟੇਸ਼ਨ 'ਤੇ ਆਉਣ-ਜਾਣ ਵਾਲੇ ਹਰ ਯਾਤਰੀ ਦੇ ਸਾਮਾਨ ਅਤੇ ਬੈਗਾਂ ਦੀ ਸਕੈਨਿੰਗ ਕੀਤੀ ਗਈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਪਛਾਣ ਦੇ ਦਸਤਾਵੇਜ਼ ਚੈੱਕ ਕੀਤੇ ਜਾ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐਸਪੀ ਜੀਆਰਪੀ ਅਰਵਿੰਦਰ ਸਿੰਘ ਨੇ ਦੱਸਿਆ ਕਿ ਹਾਲਾਂਕਿ ਸੁਰੱਖਿਆ ਜਾਂਚ ਇੱਕ ਰੁਟੀਨ ਪ੍ਰਕਿਰਿਆ ਹੈ, ਪਰ ਸ਼ੰਭੂ ਦੀ ਘਟਨਾ ਤੋਂ ਬਾਅਦ ਚੌਕਸੀ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ: "ਸਾਡਾ ਮੁੱਖ ਮਕਸਦ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਅਸੀਂ ਟ੍ਰੇਨਾਂ ਦੇ ਅੰਦਰ ਜਾ ਕੇ ਵੀ ਚੈਕਿੰਗ ਕਰ ਰਹੇ ਹਾਂ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਉਹ ਪੁਲਿਸ ਦਾ ਸਹਿਯੋਗ ਕਰਨ।" ਇਸ ਮੌਕੇ ਉਨ੍ਹਾਂ ਦੇ ਨਾਲ ਐਸਐਚਓ ਸੁਖਵਿੰਦਰ ਸਿੰਘ ਸਰਾਂ ਅਤੇ ਆਰਪੀਐਫ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਪੁਲਿਸ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ, ਤਾਂ ਤੁਰੰਤ ਡਿਊਟੀ 'ਤੇ ਮੌਜੂਦ ਮੁਲਾਜ਼ਮਾਂ ਨੂੰ ਸੂਚਿਤ ਕਰਨ। ਫਿਲਹਾਲ, ਪੂਰੇ ਸਟੇਸ਼ਨ ਨੂੰ ਸੀਸੀਟੀਵੀ ਕੈਮਰਿਆਂ ਅਤੇ ਵਾਧੂ ਫੋਰਸ ਰਾਹੀਂ ਸੁਰੱਖਿਆ ਘੇਰੇ ਵਿੱਚ ਲਿਆ ਗਿਆ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼