Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

April 28, 2026 09:21 PM
Rozana Sehaj times
ਪਾਤੜਾਂ : ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਦੁਗਾਲ ਵਿਖੇ ਬਾਬਾ ਮੋਨੀ ਜੀ ਦੀ ਸਰਪ੍ਰਸਤੀ ਹੇਠ ਬਣੀ ਗਊਸ਼ਾਲਾ ਵਿੱਚ ਗਾਵਾਂ ਦੇ ਚਾਰੇ ਲਈ ਰੱਖੀ ਗਈ ਤੂੜੀ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਵੱਡੀ ਪੱਧਰ ਉੱਤੇ ਰੱਖੀ ਗਈ ਤੂੜੀ ਸੜਕੇ ਸੁਆਹ ਹੋ ਗਈ। ਸਵੇਰੇ ਤੜਕਸਾਰ ਵਾਪਰੀ ਅਗਨਜਨੀ ਦੀ ਵਾਪਰੀ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਦੁਗਾਲ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੇ ਨਾਲ ਨਾਲ ਡੇਰਾ ਸੱਚਾ ਸੌਦਾ ਸਿਰਸਾ ਸਰਪਰਸਤੀ ਹੇਠ ਚੱਲਦੀ ਸਮਾਜ ਸੇਵੀ ਸੰਸਥਾ ਗ੍ਰੀਨ ਐਸ ਵੈਲਫੇਅਰ ਫੋਰਸ ਦੇ ਵਲੰਟੀਅਰਾਂ ਨੇ ਵੱਡੀ ਪੱਧਰ ਉੱਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦਾ ਯਤਨ ਕੀਤਾ। ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤੇ ਜਾਣ ਉੱਤੇ ਸਮਾਣਾ, ਸੁਨਾਮ ਅਤੇ ਮੂਨਕ ਤੋਂ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਸਵੇਰੇ ਤੜਕੇ 4 ਵਜੇ ਦੇ ਕਰੀਬ ਤੂੜੀ ਦੇ ਗੁਦਾਮ ਵਿੱਚ ਅੱਗ ਲੱਗਣ ਸਬੰਧੀ ਪਤਾ ਲੱਗਾ ਜਿਸ ਮਗਰੋਂ ਘਟਨਾ ਸਬੰਧੀ ਪਿੰਡ ਅਤੇ ਆਸ ਪਾਸ ਰੌਲਾ ਪੈ  ਗਿਆ। ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤੂੜੀ ਲੈ ਕੇ ਆਏ ਇੱਕ ਟਰੱਕ ਦੇ ਟਾਇਰਾਂ ਤੋਂ ਹੋਈ ਰਗੜ ਨਾਲ ਅੱਗ ਲੱਗਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਕਈ ਘੰਟਿਆਂ ਦੀ ਲਗਾਤਾਰ ਮਿਹਨਤ ਮਗਰੋਂ ਦੁਪਹਿਰ ਸਮੇਂ ਅੱਗ ਉੱਤੇ ਕਾਬੂ ਪਾਇਆ ਜਾ ਸਕਿਆ ਪਰ ਤੂੜੀ ਨੂੰ ਲੱਗੀ ਹੋਈ ਅੱਗ ਹਾਲੇ ਵੀ ਸੁਲਘ ਰਹੀ ਹੈ। ਇਸ ਦੌਰਾਨ ਗਊਸ਼ਾਲਾ ਵਿਖੇ ਪ੍ਰਬੰਧਾਂ ਦੀ ਦੇਖਰੇਖ ਕਰ ਰਹੇ ਸੰਤ ਨਰਾਇਣਪੁਰੀ ਨੇ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗਾਵਾਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ ਅਤੇ ਗਊਆਂ ਲਈ ਸਾਰੇ ਸਾਲ ਦੀ ਵਰਤੋਂ ਵਾਸਤੇ ਬਣਾਈ ਗਈ ਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗਾਵਾਂ ਦੇ ਚਾਰੇ ਲਈ ਤੂੜੀ ਦਾ ਪ੍ਰਬੰਧ ਕਰਨ ਲਈ ਅੱਗੇ ਆਉਣ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ