Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

April 28, 2026 09:27 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 28.04.2026 ਤੋਂ 10.06.2026 ਤੱਕ ਲਾਗੂ ਰਹਿਣਗੇ। ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ