Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

April 28, 2026 09:30 PM
Rozana Sehaj times

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਸੁਚੱਜਾ ਹੱਲ ਨਿਕਲੇਗਾ ਅਤੇ ਆਵਾਜਾਈ ਸੁਗਮ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸਦੇ ਨਾਲ ਹੀ ਸਿਹਤ ਮੰਤਰੀ ਨੇ ਨਦੀ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਦੀ ਸਫਾਈ ਅਤੇ ਮਜ਼ਬੂਤੀ ਦੇ ਕੰਮ ਸਮੇਂ ਸਿਰ ਪੂਰੇ ਕੀਤੇ ਜਾਣ, ਤਾਂ ਜੋ ਹੜ੍ਹਾਂ ਦੇ ਖਤਰੇ ਤੋਂ ਪਟਿਆਲਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਇਲਾਕੇ ਵਿੱਚ ਸਫਾਈ ਪ੍ਰਬੰਧ ਵੀ ਸੁਧਰੇਗਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਇਲਾਕਾ ਵਾਸੀਆਂ ਦੀ ਸਿਹਤ ਅਤੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਇਸ ਦੇ ਨਾਲ-ਨਾਲ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਵੱਡੇ ਪੱਧਰ ’ਤੇ ਰੁੱਖ ਲਗਾਏ ਜਾਣਗੇ। ਓਹਨਾ ਕਿਹਾ ਕਿਸਰਕਾਰ ਵੱਲੋਂ ਇਹ ਉਪਰਾਲੇ ਲੋਕ ਭਲਾਈ ਅਤੇ ਇਲਾਕੇ ਦੇ ਸਮੱਗਰ ਵਿਕਾਸ ਲਈ ਅਹਿਮ ਕਦਮ ਸਾਬਿਤ ਹੋਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ