Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

April 28, 2026 09:35 PM
Rozana Sehaj times
ਸੁਨਾਮ : ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖਿਲਾਫ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਦਸ ਵਜੇ ਐਸ ਡੀ ਐਮ ਦਫਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਗਾਇਆ ਜਾਵੇਗਾ।ਇਸ ਧਰਨੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਗਰਮੀ ਦਾ ਮੌਸਮ  ਚੱਲ ਰਿਹਾ ਹੈ , ਨਾਲ ਹੀ ਹਾੜੀ ਦਾ ਸੀਜ਼ਨ ਵੀ ਜ਼ੋਰਾਂ ਤੇ ਹੈ।ਹਰ ਇਨਸਾਨ ਆਪਣੇ ਕੰਮਾਂ ਤੋਂ ਵਿਹਲਾ ਹੋਕੇ ਜਦੋਂ ਘਰ ਪਹੁੰਚ ਕੇ ਅਰਾਮ ਕਰਨ ਲੱਗਦਾ ਹੈ ਤਾਂ ਬਿਜਲੀ ਦਾ ਕੱਟ ਲਗ ਜਾਂਦਾ ਹੈ। ਇਥੇ ਹੀ ਬਸ ਨਹੀਂ ਰਾਤ ਸੋਣ ਸਮੇਂ ਅਤੇ ਦਿਨ ਵਿੱਚ ਕੰਮ ਸਮੇਂ ਵੀ ਬਿਜਲੀ ਕੱਟ ਲੋਕਾਂ ਦੇ ਵੱਟ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਜਿਸ ਦਾ ਬੁਰਾ ਅਸਰ ਆਮ ਜਨ ਤੇ ਪੈ ਰਿਹਾ ਹੈ। ਲੋਕਾਂ ਦੀ ਇਸ ਸਮੱਸਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ 30 ਅਪ੍ਰੈਲ ਨੂੰ ਐਸ ਡੀ ਐਮ ਦਫਤਰ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦਾ ਅਵਾਹਨ ਕਰਦਿਆ ਕਿਹਾ ਕਿ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਕੇ ਆਪਣੀਆਂ ਮੁਸ਼ਕਿਲਾਂ ਦੇ ਨਿਵਾਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਪ੍ਰਸ਼ਾਸਨ ਅੱਗੇ ਰੱਖੀ ਜਾ ਸਕੇ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ