Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

April 28, 2026 10:00 PM
Rozana Sehaj times

ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਲੜੀ ਹੇਠ ਨਾਭਾ ਦੇ ਰਹਿਣ ਵਾਲੇ  ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੂੰ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ  ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਸਦੀ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਕੋਚ ਸੁਰੇਸ਼ ਕੁਮਾਰ ਦੀ ਵੀ ਖਾਸ ਤੌਰ ‘ਤੇ ਸ਼ਲਾਘਾ ਕੀਤੀ , ਜਿਨ੍ਹਾਂ ਨੇ ਪਿਛਲੇ 7 ਸਾਲਾਂ ਤੋਂ ਜਗਸ਼ੇਰ ਸਿੰਘ ਖੰਗੂੜਾ ਨੂੰ ਸਿਖਲਾਈ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਗਸ਼ੇਰ ਸਿੰਘ ਖੰਗੂੜਾ ਵਰਗੇ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦਸਿਆ ਕਿ ਜਗਸ਼ੇਰ ਸਿੰਘ ਖੰਗੂੜਾ,  ਜੋ ਕਿ ਸ੍ਰੀ ਮਨਪ੍ਰੀਤ ਸਿੰਘ ( ਪਿਤਾ) ਅਤੇ ਰਸ਼ਪਾਲ ਕੌਰ ( ਮਾਤਾ) ਦੇ ਪੁੱਤਰ ਹਨ, ਨੇ ਬੈਡਮਿੰਟਨ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਸਿਲਵਰ ਮੈਡਲ, 8 ਬਰਾਂਜ਼ ਮੈਡਲ ਅਤੇ 11 ਗੋਲਡ ਮੈਡਲ ਜਿੱਤੇ ਹਨ। ਇਸਦੇ ਨਾਲ ਹੀ ਉਸਨੇ 5 ਵਾਰ ਕਵਾਰਟਰ ਫਾਈਨਲ ਤੱਕ ਪਹੁੰਚ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਸਦੀ ਇਹ ਉਪਲਬਧੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਖੰਗੂੜਾ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ