Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

April 28, 2026 10:19 PM
Rozana Sehaj times

ਪਟਿਆਲਾ/ਸਨੌਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਰਿਸ਼ੀ ਕਾਲੋਨੀ ਤੋਂ ਸ਼ਰਧਾਲੂਆਂ ਦੀ ਦੂਜੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਰਪ੍ਰੀਤ ਸਿੰਘ ਘੁਮਾਣ ਵਾਈਸ ਚੇਅਰਮੈਨ ਬਲਾਕ ਸਮਿਤੀ ਸਨੌਰ ਅਤੇ ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਾਲੋਨੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਘੁਮਾਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਸਕੀਮ ਸਦਕਾ ਉਹ ਲੋਕ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਪਾ ਰਹੇ ਹਨ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਪਹਿਲਾਂ ਨਹੀਂ ਜਾ ਸਕਦੇ ਸਨ। ਉਨ੍ਹਾਂ ਦੱਸਿਆ ਕਿ ਰਿਸ਼ੀ ਕਾਲੋਨੀ ਤੋਂ ਇਹ ਦੂਜੀ ਵਾਰ ਹੈ ਜਦੋਂ ਸ਼ਰਧਾਲੂਆਂ ਦੀ ਬੱਸ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ।  ਇਸ ਸ਼ੁਭ ਮੌਕੇ 'ਤੇ ਨਸੀਬ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਲਾਭ ਸਿੰਘ, ਕੁਲਵੰਤ ਸਿੰਘ ਲਾਲਕਾ, ਮਲਕੀਤ ਸਿੰਘ ਅਤੇ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਸ਼ਰਧਾਲੂਆਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ