Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

April 28, 2026 10:22 PM
Rozana Sehaj times

ਪਟਿਆਲਾ : ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਸੰਸਥਾ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ ਸਥਾਨਕ ਥਾਪਰ ਕਾਲਜ (ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ) ਵਿਖੇ ਫੋਟੋਆਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਕਲਾ ਦੇ ਜ਼ਰੀਏ ਨੌਜਵਾਨ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੇ ਕਾਰਜਾਂ ਲਈ ਮੋਹਰੀ ਬਣਾਉਣਾ ਸੀ। ਦੱਸਣਯੋਗ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਬਣਾਈਆਂ ਗਈਆਂ ਫੋਟੋਆਂ ਨੌਜਵਾਨ ਚਿੱਤਰਕਾਰ ਅਤੇ ਸੰਸਥਾ ਦੀ ਮੈਂਬਰ ਪ੍ਰਭਅਸੀਸ ਕੌਰ ਵਲੋਂ ਬਣਾਈਆਂ ਗਈਆਂ ਸਨ. ਇਸ ਮੌਕੇ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ, ਕਾਨੂੰਨੀ ਸਲਾਹਕਾਰ ਅਤੇ ਖਜਾਨਚੀ ਯੋਗੇਸ਼ ਪਾਠਕ, ਪੰਕਜ ਸ਼ਰਮਾ ਮੀਡੀਆ ਸਲਾਹਕਾਰ, ਭਾਵਨਾ ਪਾਠਕ ਮੈਂਬਰ, ਸਿਮਰਨਜੀਤ ਸਿੰਘ, ਗਗਨਦੀਪ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਵੱਲੋਂ ਸਮੇਂ-ਸਮੇਂ 'ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਸਮਾਜ ਦੇ ਨੌਜਵਾਨ ਵਰਗ ਨੂੰ ਹੋਰਨਾਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਲਿਆਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਹੋਰ ਕਾਰਜਾਂ ਦੇ ਨਾਲ ਨਾਲ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ, ਕਿਤਾਬਾਂ ਅਤੇ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਵੀ ਪਹਿਲ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਦਾ ਉਦੇਸ਼ ਸਿਰਫ਼ ਜਾਗਰੂਕਤਾ ਫੈਲਾਉਣਾ ਹੀ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨਾ ਵੀ ਹੈ। ਥਾਪਰ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਇਸ ਪ੍ਰਦਰਸ਼ਨੀ ਵਿੱਚ ਭਾਰੀ ਉਤਸ਼ਾਹ ਦਿਖਾਇਆ ਅਤੇ ਸੰਸਥਾ ਦੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਦਰਸ਼ਨੀ ਦੌਰਾਨ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਖ਼ੂਬਸੂਰਤ ਤਸਵੀਰਾਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਫਾਊਂਡੇਸ਼ਨ ਦੇ ਹੋਰ ਮੈਂਬਰ ਅਤੇ ਕਾਲਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ