Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

April 28, 2026 10:26 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਵਿਰੁੱਧ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਅੱਜ ਨਗਰ ਨਿਗਮ ਦੀ ਟੀਮ ਨੇ ਸ਼ਹਿਰ ਦੇ ਵੀ.ਆਈ.ਪੀ. ਇਲਾਕੇ ਭੂਪਿੰਦਰਾ ਰੋਡ ਵਿਖੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਲਾਸਟਿਕ ਕੈਰੀ ਬੈਗ ਵਰਤਣ ਵਾਲਿਆਂ ਦੇ ਮੌਕੇ 'ਤੇ ਚਲਾਨ ਕੱਟੇ। ਇਸ ਮੌਕੇ ਨਗਰ ਨਿਗਮ ਦੇ ਹੋਰ ਕਰਮਚਾਰੀ ਵੀ ਨਾਲ ਮੌਜੂਦ ਸਨ। ਇਸ ਕਾਰਵਾਈ ਦੀ ਅਗਵਾਈ ਸੈਨਟਰੀ ਇੰਸਪੈਕਟਰ ਮੋਹਿਤ ਜਿੰਦਲ ਅਤੇ ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਮੱਟੂ ਨੇ ਕੀਤੀ। ਟੀਮ ਵੱਲੋਂ ਭੂਪਿੰਦਰਾ ਰੋਡ 'ਤੇ ਸਥਿਤ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਦੀ ਅਚਨਚੇਤ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਥਾਵਾਂ 'ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਮਿਲੇ, ਜਿਨ੍ਹਾਂ ਵਿੱਚ 10 ਤੋਂ ਵੱਧ ਚਲਾਨ ਕੱਟੇ ਗਏ ਅਤੇ ਭਾਰੀ ਮਾਤਰਾ ਵਿੱਚ ਪਲਾਸਟਿਕ ਜ਼ਬਤ ਕੀਤਾ ਗਿਆ।
 
ਇਸ ਮੌਕੇ ਸੈਨਟਰੀ ਇੰਸਪੈਕਟਰ ਮੋਹਿਤ ਜਿੰਦਲ ਅਤੇ ਰਾਜੇਸ਼ ਕੁਮਾਰ ਮੱਟੂ ਨੇ ਦੁਕਾਨਦਾਰਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਨਾ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸੀਵਰੇਜ ਦੇ ਜਾਮ ਹੋਣ ਦਾ ਵੀ ਮੁੱਖ ਕਾਰਨ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਘਰੋਂ ਕੱਪੜੇ ਦੇ ਥੈਲੇ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ। ਮੇਅਰ ਕੁੰਦਨ ਗੋਗੀਆ ਨੇ ਵੀ ਇਸ ਸਬੰਧ ਵਿੱਚ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਨੂੰ 'ਪਲਾਸਟਿਕ ਮੁਕਤ ਪਟਿਆਲਾ' ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰਨਾਂ ਬਾਜ਼ਾਰਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਜਾਰੀ ਰਹੇਗੀ। ਮੇਅਰ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲਾ ਪਾਬੰਦੀ ਦੇ ਬਾਵਜੂਦ ਪਲਾਸਟਿਕ ਦੇ ਲਿਫ਼ਾਫ਼ੇ ਵਰਤੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
 

Have something to say? Post your comment

 

More in Malwa

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ