Friday, November 20, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Chandigarh

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

April 28, 2026 10:33 PM
Rozana Sehaj times

ਖਰੜ :  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀਆਂ ਨਗਰ ਕੌਂਸਲ (ਐਮ.ਸੀ) ਚੋਣਾਂ ਵਿੱਚ ਆਪਣੇ ਹਮਦਰਦ ਅਧਿਕਾਰੀਆਂ ਨੂੰ ਰਿਟਰਨਿੰਗ ਅਫਸਰ ਬਣਾ ਕੇ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਪੰਜਾਬ ਰਾਜ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਖੇੜਾ ਨੇ ਮੰਗ ਕੀਤੀ ਕਿ ਖਰੜ-ਕੁਰਾਲੀ-ਨਯਾ ਗਰਾਓ ਨਗਰ ਕੌਂਸਲ ਚੋਣਾਂ ਲਈ ਸਿਰਫ਼ ਆਈ.ਏ.ਐਸ/ਪੀ.ਸੀ.ਐਸ ਅਧਿਕਾਰੀਆਂ ਨੂੰ ਹੀ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।ਖੇੜਾ ਨੇ ਦੋਸ਼ ਲਗਾਇਆ ਕਿ ਵਿਧਾਇਕ ਅਨਮੋਲ ਗਗਨ ਮਾਨ ਐਸ.ਡੀਓ, ਜੇ.ਈ, ਐਕਸਈਐਨ ਅਤੇ ਹੋਰ ਵਿਭਾਗੀ ਅਧਿਕਾਰੀਆਂ, ਜਿਨ੍ਹਾਂ ਨੂੰ ਉਹ ਆਪਣੇ ਨੇੜਲੇ ਸਾਥੀ ਦੱਸਦੇ ਹਨ, ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਇਨ੍ਹਾਂ ਅਧਿਕਾਰੀਆਂ ਨੂੰ ਸਪਸ਼ਟ ਹੁਕਮ ਦਿੱਤੇ ਗਏ ਹਨ ਕਿ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਥੋੜ੍ਹੀਆਂ-ਬਹੁਤੀਆਂ ਵਜ੍ਹਾਂ ਦੇ ਆਧਾਰ ’ਤੇ ਰੱਦ ਕੀਤੇ ਜਾਣ। ਇਹ ਚੋਣ ਪ੍ਰਕਿਰਿਆ ਨਾਲ ਖੇਡ ਕਰਨ ਅਤੇ ਖਰੜ ਦੇ ਲੋਕਾਂ ਨੂੰ ਉਨ੍ਹਾਂ ਦੇ ਲੋਕਤਾਂਤਰਿਕ ਅਧਿਕਾਰ ਤੋਂ ਵਾਂਝਾ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਹੈ, ਖੇੜਾ ਨੇ ਆਪਣੇ ਪੱਤਰ ਵਿੱਚ ਕਿਹਾ।ਸਾਨੂੰ ਇਨ੍ਹਾਂ ਅਧਿਕਾਰੀਆਂ ’ਤੇ ਕੋਈ ਭਰੋਸਾ ਨਹੀਂ ਹੈ। ਅਨਮੋਲ ਗਗਨ ਮਾਨ ਦਾ ਸਥਾਨਕ ਚੋਣਾਂ ’ਚ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਨ ਦਾ ਇਤਿਹਾਸ ਰਿਹਾ ਹੈ, ਖੇੜਾ ਨੇ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜ ਚੋਣ ਕਮਿਸ਼ਨ ਨੂੰ ਤੁਰੰਤ ਦਖਲ ਦੇ ਕੇ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਰਾਜਨੀਤਿਕ ਤੌਰ ’ਤੇ ਪ੍ਰਭਾਵਿਤ ਅਧਿਕਾਰੀ ਇਸ ਚੋਣ ਦੀ ਦੇਖਭਾਲ ਨਾ ਕਰੇ ।ਖੇੜਾ ਨੇ ਇਹ ਵੀ ਮੰਗ ਕੀਤੀ ਕਿ ਪੂਰੀ ਚੋਣ ਪ੍ਰਕਿਰਿਆ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਨਾਮਜ਼ਦਗੀ ਦਾਖਲ ਕਰਨ ਵਾਲੀ ਥਾਂ ’ਤੇ ਉਮੀਦਵਾਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਦਾਖਲਾ ਨਾ ਦਿੱਤਾ ਜਾਵੇ ।

Have something to say? Post your comment

More in Chandigarh

ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ

ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ

ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ