Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

April 28, 2026 10:46 PM
Rozana Sehaj times
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਣਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸਨਮਾਨ ਦਾ ਪਲ ਹੈ ਕਿ ਉਹ ਸਭ ਤੋਂ ਯੋਗ ਸ਼ਖਸੀਅਤਾਂ ਨੂੰ 'ਭਾਰਤ ਵਿਭੂਸ਼ਣ ਸਨਮਾਨ 2026' ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੰਚ ‘ਤੇ ਅਜਿਹੀਆਂ ਬੇਮਿਸਾਲ ਸ਼ਖਸੀਅਤਾਂ ਨੂੰ 'ਭਾਰਤ ਵਿਭੂਸ਼ਣ ਸਨਮਾਨ' ਵਰਗੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਸੱਚਮੁੱਚ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾਦਾਇਕ ਪਲ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪੁਰਸਕਾਰ ਵੰਡ ਸਮਾਰੋਹ ਨਹੀਂ ਹੈ ਬਲਕਿ ਇਹ ਭਾਰਤ ਦੇ ਬੇਮਿਸਾਲ ਹੁਨਰ ਅਤੇ ਅਟੁੱਟ ਸਮਰਪਣ ਨੂੰ ਵੀ ਦਰਸਾਉਂਦਾ ਹੈ। ਸਾਡੇ ਸਤਿਕਾਰਯੋਗ ਗੁਰੂਆਂ ਨੇ ਸਾਨੂੰ 'ਸਰਬੱਤ ਦਾ ਭਲਾ'  (ਸਾਰਿਆਂ ਦੀ ਭਲਾਈ) ਦਾ ਰਾਹ ਦਿਖਾਇਆ ਹੈ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇੱਥੇ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖਸੀਅਤਾਂ ਨੇ ਨਿਰਸਵਾਰਥ ਸੇਵਾ ਨੂੰ ਆਪਣੇ ਜੀਵਨ ਦਾ ਅੰਤਮ ਉਦੇਸ਼ ਬਣਾਇਆ ਹੈ। ਇਹ ਉੱਘੇ ਵਿਅਕਤੀ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਹੋਣ ਦੇ ਨਾਲ-ਨਾਲ ਵੱਡੇ ਪੱਧਰ 'ਤੇ ਸਮਾਜ ਲਈ ਪ੍ਰੇਰਨਾਦਾਇਕ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ, ਵਿਗਿਆਨ, ਕਲਾ, ਸਾਹਿਤ, ਸਮਾਜ ਸੇਵਾ, ਉਦਯੋਗ ਜਾਂ ਕਿਸੇ ਹੋਰ ਖੇਤਰ ਦਾ ਹਿੱਸਾ ਹੋਣ ਦੇ ਨਾਤੇ ਸਾਰਿਆਂ ਨੇ ਆਪਣੀ ਅਣਥੱਕ ਮਿਹਨਤ, ਸਮਰਪਣ ਅਤੇ ਦੂਰਦਰਸ਼ਤਾ ਦੁਆਰਾ ਸਮਾਜ, ਸੂਬੇ ਅਤੇ ਦੇਸ਼ ਲਈ ਨਾਮਣਾ ਖੱਟਿਆ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਤੁਹਾਡੀਆਂ ਪ੍ਰਾਪਤੀਆਂ ਤੋਂ ਸਾਬਤ ਹੁੰਦਾ ਹੈ ਕਿ ਸੱਚੇ ਜਜ਼ਬੇ ਅਤੇ ਵਚਨਬੱਧਤਾ ਨਾਲ ਕੋਈ ਵੀ ਟੀਚਾ ਸਰ ਕੀਤਾ ਜਾ ਸਕਦਾ ਹੈ। ਤੁਸੀਂ ਨਾ ਸਿਰਫ਼ ਨਿੱਜੀ ਸਫਲਤਾ ਹਾਸਲ ਕੀਤੀ ਸਗੋਂ ਸਮਾਜ ਅਤੇ ਰਾਸ਼ਟਰ ਦੋਵਾਂ ਦੇ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਅੱਜ ਦੇ ਸਮਾਰੋਹ ਦੇ ਪ੍ਰਬੰਧਕ, ਆਈਐਸਐਚਆਰਈ ਨਾਲ ਜੁੜੀਆਂ ਸਾਰੀਆਂ ਉੱਘੀਆਂ ਸ਼ਖਸੀਅਤਾਂ ਨੂੰ ਅਜਿਹੇ ਸਫਲ ਸਮਾਗਮ ਕਰਵਾਉਣ ਲਈ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਸੰਸਥਾ ਦੇ ਇਸ ਸ਼ਲਾਘਾਯੋਗ ਯਤਨ ਲਈ ਧੰਨਵਾਦ ਕੀਤਾ ਜੋ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਪਿਛੋਕੜਾਂ ਵਾਲੇ ਹੁਨਰਮੰਦਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਦੀ ਹੈ ਅਤੇ "ਅਨੇਕਤਾ ਵਿੱਚ ਏਕਤਾ" ਦੀ ਸਾਡੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੇਹੱਦ ਸੁਭਾਗਾ ਹੈ ਕਿ ਦੇਸ਼ ਨੂੰ ਆਈਐਸਐਚਆਰਈ ਵਰਗੇ ਸਮਾਜਿਕ ਤੌਰ 'ਤੇ ਚੇਤੰਨ ਸੰਗਠਨ ਦੀ ਨਿਰਸਵਾਰਥ ਸੇਵਾ ਤੋਂ ਲਾਭ ਪ੍ਰਾਪਤ ਹੁੰਦਾ ਹੈ। ਇਹ ਸੰਸਥਾ ਨਾ ਸਿਰਫ਼ ਸਾਡੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ, ਔਰਤਾਂ ਅਤੇ ਬੱਚਿਆਂ ਨੂੰ ਉੱਤਮ ਸੇਵਾਵਾਂ ਪ੍ਰਦਾਨ ਕਰਦੀ ਹੈ ਸਗੋਂ ਸਿੱਖਿਆ, ਸਿਹਤ ਸੰਭਾਲ, ਜਾਨਵਰਾਂ ਦੀ ਭਲਾਈ, ਤਕਨਾਲੋਜੀ, ਮੀਡੀਆ ਅਤੇ ਸਾਹਿਤ ਸਮੇਤ ਸਮਾਜ ਦੇ ਲਗਭਗ ਹਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੁਨਰਮੰਦ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਨਮਾਨਿਤ ਕਰਨ ਲਈ ਵੀ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਈਐਸਐਚਆਰਈ ਦੇ ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਦੇ ਰਹਿਣਗੇ ਅਤੇ ਦੇਸ਼ ਦਾ ਸਿਰ ਉੱਚਾ ਕਰਦੇ ਰਹਿਣਗੇ। ਇਨਾਮ ਵੰਡ ਸਮਾਰੋਹ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਅਧਿਆਤਮਿਕ ਗੁਰੂ ਸਵਾਮੀ ਬ੍ਰਹਮ ਮੁਨੀ ਜੀ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਅਧਿਆਤਮਿਕ ਗੁਰੂ ਬ੍ਰਹਮ ਮੁਨੀ ਜੀ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ। ਇਸ ਤੋਂ ਇਲਾਵਾ ਆਈਐਸਐਚਆਰਈ ਨੇ ਵੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ। ਸਮਾਰੋਹ ਦੇ ਅਖੀਰ ਵਿੱਚ, ਉਨ੍ਹਾਂ ਨੇ ਇੱਕ ਵਾਰ ਫਿਰ ਸਾਰੇ ਪੁਰਸਕਾਰ ਜੇਤੂਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ