Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

April 28, 2026 10:49 PM
Rozana Sehaj times

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ਸੁਧਾਰ ਹੋਵੇਗਾ ਜਿਸ ਨਾਲ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਵੀ ਆਪਣੀਆਂ ਖਰੀਦ ਕੀਮਤਾਂ ਵਿੱਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ। ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਦੁੱਧ ਸਹਿਕਾਰੀ ਸੰਸਥਾ ਹੈ ਜੋ ਜਿਆਦਾਤਰ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਸਰਗਰਮ ਹੈ। ਦੇਸ਼ ਦੇ ਇਸ ਖੇਤਰ ਦੇ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ, ਮਿਲਕਫੈੱਡ ਵੱਲੋਂ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਦਾ ਵਿਆਪਕ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ।

 
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ