Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 28, 2026 10:56 PM
Rozana Sehaj times
ਚੰਡੀਗੜ੍ਹ : ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ।" ਉਨ੍ਹਾਂ ਅੱਗੇ ਲਿਖਿਆ, "ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ 'ਤੇ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਦੇ ਪ੍ਰਭਾਵ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ 'ਤੇ ਗੰਭੀਰ ਚਰਚਾ ਵੀ ਹੋਵੇਗੀ।" ਉਨ੍ਹਾਂ ਅੱਗੇ ਕਿਹਾ, "ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਸਥਾਪਤ ਪ੍ਰਕਿਰਿਆਵਾਂ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹੀ ਜ਼ਰੂਰੀ ਮਹੱਤਵਪੂਰਨ ਫੈਸਲੇ ਲਏ ਜਾਣ।" ਅੱਜ ਇਸ ਦਾ ਖੁਲਾਸਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਕਿਰਤੀ ਵਰਗ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ। ਉਨ੍ਹਾਂ ਅੱਗੇ ਕਿਹਾ,"ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਸਦਨ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੈਸ਼ਨ ਵਿੱਚ ਸੱਦਾ ਦਿੱਤਾ ਜਾਵੇਗਾ। ਸੈਸ਼ਨ ਵਿੱਚ ਮਨਰੇਗਾ ਸਕੀਮ ਨੂੰ ਬਦਲ ਕੇ ਜੀ-ਰਾਮ-ਜੀ ਸਕੀਮ ਲਾਗੂ ਕਰਨ ਨਾਲ ਮਜ਼ਦੂਰ ਵਰਗ 'ਤੇ ਪਏ ਨਾਕਾਰਤਮਕ ਪ੍ਰਭਾਵਾਂ 'ਤੇ ਵੀ ਚਰਚਾ ਕੀਤੀ ਜਾਵੇਗੀ।" ਇਸ ਤੋਂ ਇਲਾਵਾ ਸੈਸ਼ਨ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਿਕਾਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਦਰਪੇਸ਼ ਚੁਣੌਤੀਆਂ 'ਤੇ ਵੀ ਚਰਚਾ ਕੀਤੀ ਜਾਵੇਗੀ। ਮਿਆਰੀ ਪ੍ਰਕਿਰਿਆ ਅਨੁਸਾਰ ਵਿਧਾਨਕ ਕੰਮਾਂ ਨੂੰ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਵਿਸ਼ੇਸ਼ ਸੈਸ਼ਨ ਮਜ਼ਦੂਰ ਵਰਗ ਦੇ ਉਨ੍ਹਾਂ ਲੱਖਾਂ ਲੋਕਾਂ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਸਫਲ ਅਤੇ ਮਜ਼ਬੂਤ ਲੋਕਤੰਤਰ ਵਿੱਚ ਬਦਲਣ ਵਿੱਚ ਮਦਦ ਕੀਤੀ ਹੈ।
-------
 
 

Have something to say? Post your comment

 

More in Chandigarh

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ