Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

April 29, 2026 03:44 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਮਨੁੱਖੀ ਅਧਿਕਾਰਾਂ ਦੇ ਰਾਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 405ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁਨਾਮ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਬੁੱਧਵਾਰ ਨੂੰ ਅੰਮ੍ਰਿਤ ਵੇਲੇ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਬਰਖਾ ਕੀਤੀ ਗਈ, ਸੰਗਤਾਂ ਲਈ ਬਾਜ਼ਾਰਾਂ ਵਿੱਚ ਚਾਹ ਪਕੌੜੇ ਅਤੇ ਲੱਡੂਆਂ ਦੇ ਲੰਗਰ ਲਾਏ ਗਏ। ਗੁਰਦੁਆਰਾ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਜੀਵਨ ਤੇ ਚਾਣਨਾ ਪਾਉਂਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ , ਅਜਿਹੀ ਮਿਸਾਲ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਦੀ ਤਾਕੀਦ ਕਰਦਿਆਂ ਸੰਗਤਾਂ ਨੂੰ ਅੰਮ੍ਰਿਤ ਛਕਣ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ,ਪੀਰ ਬਾਬਾ ਚਿੰਰਗੀ ਸ਼ਾਹ ਕਮੇਟੀ,ਪੀਰ ਬਾਬਾ ਜੁੜਵਾਂ ਸ਼ਾਹ ਕਮੇਟੀ,ਚੈਕ-ਇਨ ਕੁਲੈਕਸਨ ਅਤੇ ਗੁਰਦੁਆਰਾ ਸਾਹਿਬ ਬਾਬਾ ਰਵਿਦਾਸ ਜੀ ਦੀ ਕਮੇਟੀ ਵੱਲੋਂ ਆਲੋਕਿਕ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤੀ ਗਈ। ਇਸ ਮੌਕੇ ਗੁਰਨਾਮ ਸਿੰਘ,ਰਾਮ ਸਿੰਘ, ਸ਼ੈਂਕੀ ਖੰਨਾ, ਗੁਰਪ੍ਰੀਤ ਸਿੰਘ,ਦਰਸ਼ਨ ਸਿੰਘ,ਗੁਰਮੀਤ ਸਿੰਘ,ਮਨਦੀਪ ਸਿੰਘ ਦੀਪੀ, ਕੁਲਦੀਪ ਸਿੰਘ,ਰਣਧੀਰ ਸਿੰਘ ਧੀਰਾ,ਲਖਵਿੰਦਰ ਸਿੰਘ ਵਿੱਕੀ,ਜਰਨੈਲ ਸਿੰਘ ਢੋਟ, ਕੁਲਦੀਪ ਸਿੰਘ ਬਾਵਾ ਕੈਂਚੀ,ਬਲਵੰਤ ਸਿੰਘ ਬੰਟੀ,ਲਛਮਣ ਸਿੰਘ,ਮੇਲਾ ਸਿੰਘ ਅਤੇ ਬਲਵਿੰਦਰ ਸਿੰਘ ਬਿੰਦੂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ