Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

April 29, 2026 04:08 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਦਵਾਈਆਂ ਦੀ ਆਨਲਾਈਨ ਵਿਕਰੀ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਵੱਲੋਂ ਅਪਣਾਈਆਂ ਜਾ ਰਹੀਆਂ ਵਪਾਰ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਦੇ ਕੈਮਿਸਟਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੀ ਤੀਜੀ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਆਗਾਮੀ 3 ਮਈ (ਐਤਵਾਰ) ਨੂੰ ਜਲੰਧਰ ਦੇ ਬਾਈਪਾਸ ਚੌਕ ਸਥਿਤ 'ਹੋਟਲ ਬੈਂਸਨ ਰੀਜੈਂਸੀ' ਵਿਖੇ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸੂਬੇ ਭਰ ਦੇ ਦਵਾਈ ਵਿਕਰੇਤਾਵਾਂ ਦੀਆਂ ਮੁਸ਼ਕਲਾਂ ਅਤੇ ਭਵਿੱਖ ਦੀ ਰਣਨੀਤੀ 'ਤੇ ਮੰਥਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਏ. ਮੈਂਬਰ ਅਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ 20 ਮਈ ਦੇ 'ਭਾਰਤ ਬੰਦ' ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਦਾ ਮੁੱਖ ਏਜੰਡਾ 'ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ' ਵੱਲੋਂ ਦਵਾਈਆਂ ਦੀ ਆਨਲਾਈਨ ਵਿਕਰੀ ਦੇ ਵਿਰੋਧ ਵਿੱਚ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਫਾਰਮੇਸੀ ਅਤੇ ਵੱਡੀਆਂ ਕੰਪਨੀਆਂ ਵੱਲੋਂ ਘੱਟ ਕੀਮਤਾਂ 'ਤੇ ਦਵਾਈਆਂ ਵੇਚਣਾ ਛੋਟੇ ਦੁਕਾਨਦਾਰਾਂ ਲਈ ਹੋਂਦ ਦਾ ਸੰਕਟ ਪੈਦਾ ਕਰ ਰਿਹਾ ਹੈ। ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਕਰਨਗੇ। ਇਸ ਦੌਰਾਨ ਮੁੱਖ ਤੌਰ 'ਤੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜੀਐਸਆਰ 817 ਅਤੇ ਜੀਐਸਆਰ 220 ਨੂੰ ਵਾਪਸ ਲੈਣ ਦੀ ਮੰਗ, ਪੰਜਾਬ ਦੀ ਡਰੱਗ ਪਾਲਿਸੀ ਵਿੱਚ ਸੋਧ ਅਤੇ ਬਾਜ਼ਾਰ ਵਿੱਚ ਵਿਕਣ ਵਾਲੀਆਂ ਨਕਲੀ ਤੇ ਘਟੀਆ ਦਵਾਈਆਂ ਦੀ ਰੋਕਥਾਮ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਭਾਗ ਲੈਣਗੇ।

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ