Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

April 29, 2026 04:52 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਮੁਤਾਬਿਕ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਘਾ ਬਾਰਡਰ ਵਰਗੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਖਾਸ ਤੌਰ ‘ਤੇ ਸੀਨੀਅਰ ਸਿਟੀਜਨਾਂ ਲਈ ਇਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਸਰਬ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਮਜ਼ਬੂਤ ਹੋਇਆ ਹੈ। ਇਸ ਮੌਕੇ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਸੋਨੂੰ ਵਰਮਾ, ਸਾਹਿਬ ਸਿੰਘ, ਸੰਜੀਵ ਕੁਮਾਰ ਸੰਜੂ, ਵਿਕਰਮ ਗਰਗ ਵਿੱਕੀ, ਦੀਪਕ ਬਜਾਜ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ