Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

April 29, 2026 06:03 PM
Rozana Sehaj times

ਅੰਮ੍ਰਿਤਸਰ :  ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋ 33 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 70 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ। ਚੇਅਰਪਰਸਨ ਵਲੋ ਪੈ੍ਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰੇਗਾ। ਉਨ੍ਹਾ ਦੱਸਿਆ ਕਿ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ ਪਾਉਦੀਆਂ, ਇਸ ਲਈ ਕਮਿਸ਼ਨ ਵਲੋ ਜਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋ਼ਸਿਸ ਕੀਤੀ ਜਾਂਦੀ ਹੈ ਕਿ ਮੌਕੇ ਤੇ ਹੀ ਸਕਾਇਤਾਂ ਦਾ ਨਿਪਟਾਰਾ ਹੋ ਸਕੇ। ਪੈ੍ਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ‘ਤੇ ਕਿਸੇ ਤਰ੍ਹਾਂ ਦਾ ਕੋਈ ਵੀ ਸਿਆਸੀ ਦਖ਼ਲ ਨਹੀਂ ਹੁੰਦਾ। ਉਨਾਂ ਕਿਹਾ ਕਿ ਅੱਜਕਲ ਦੀ ਨੌਜਵਾਨ ਪੀੜ੍ਹੀ ਲਿਵ-ਇਨ-ਰਿਲੇਸ਼ਨਸ਼ਿਪ ਕਰਕੇ ਗਲਤ ਰਾਹ ਤੇ ਪੈ ਰਹੀ ਹੈ, ਜਿਸਨੂੰ ਰੋਕਿਆ ਜਾਣਾ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਵੀ ਪਰਿਵਾਰ ਤਬਾਹ ਹੋ ਰਹੇ ਹਨ ਅਤੇ ਸਾਡੇ ਸਮਾਜ ਨੂੰ ਸਿਉਂਕ ਵਾਂਗ ਖਾ ਰਹੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 33 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ 'ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ। ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 'ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 6000 ਤੋ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ 'ਚੋਂ 80 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ 'ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਇਸ ਮੌਕੇ ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ: ਗੁਲਬਹਾਰ ਸਿੰਘ ਤੂੜ, ਕਮਿਸ਼ਨ ਦੀ ਮੈਂਬਰ ਸੁਖਬੀਰ ਕੌਰ, ਤੇ ਇਲਾਵਾ ਲੋਕ ਅਦਾਲਤ ਮੌਕੇ ਉਚ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ