Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

April 29, 2026 06:07 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮੀਰਾਂਕੋਟ ਕਲਾਂ ਵਿਖੇ ਡੀ.ਆਰ ਇਨਕਲੇਵ ਦੀ ਬੈਕਸਾਈਡ ਅਤੇ ਈ-ਨਰਾਇਣਾ ਸਕੂਲ ਦੇ ਨਾਲ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ, ਅਮਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੀਰਾਂਕੋਟ ਕਲਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ 29 ਅਪ੍ਰੈਲ 2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ ਡੀ.ਆਰ ਇਨਕਲੇਵ ਦੀ ਬੈਕਸਾਈਡ ਉੱਪਰ ਪੈਂਦੇ ਪਿੰਡ ਮੀਰਾਂਕੋਟ ਕਲਾਂ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 30/11/2022 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀਆਂ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ। ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Have something to say? Post your comment

 

More in Majha

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ